NDP ਆਗੂ ਜਗਮੀਤ ਸਿੰਘ ਨੇ ਭਾਰਤ ਖ਼ਿਲਾਫ਼ ਪਾਬੰਦੀਆਂ ਲਗਾਉਣ ਦੀ ਕੀਤੀ ਮੰਗ

Tuesday, Oct 15, 2024 - 12:33 PM (IST)

ਟੋਰਾਂਟੋ (ਭਾਸ਼ਾ)- ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਤਣਾਅ ਵਧਦਾ ਜਾ ਰਿਹਾ ਹੈ। ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦੀ ਸਾਬਕਾ ਗੱਠਜੋੜ ਭਾਈਵਾਲ ਨਿਊ ਡੈਮੋਕ੍ਰੇਟਿਕ ਪਾਰਟੀ (ਐਨ.ਡੀ.ਪੀ.) ਆਗੂ ਜਗਮੀਤ ਸਿੰਘ ਨੇ ਵੀ ਆਪਣੀ ਪ੍ਰਤੀਕਿਰਿਆ ਦੇਣੀ ਸ਼ੁਰ ਕਰ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੈਨੇਡੀਅਨ ਸਿੱਖ ਡਰੇ ਹੋਏ ਹਨ ਅਤੇ ਚਿੰਤਤ ਹਨ। ਖਾਲਿਸਤਾਨ ਪੱਖੀ ਸੰਸਦ ਮੈਂਬਰ ਨੇ ਕੈਨੇਡਾ ਸਰਕਾਰ ਤੋਂ ਇਸ ਮਾਮਲੇ 'ਚ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਸ ਨੇ ਭਾਰਤ ਵਿਰੁੱਧ ਕੂਟਨੀਤਕ ਪਾਬੰਦੀਆਂ ਲਗਾਉਣ ਦੀ ਅਪੀਲ ਕੀਤੀ।

ਜਗਮੀਤ ਸਿੰਘ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, ‘ਅਸੀਂ ਭਾਰਤੀ ਡਿਪਲੋਮੈਟਾਂ ਨੂੰ ਕੱਢਣ ਦੇ ਫ਼ੈਸਲੇ ਦੇ ਸਮਰਥਨ ਵਿੱਚ ਹਾਂ। ਕੈਨੇਡੀਅਨ ਸਰਕਾਰ ਤੋਂ ਇੱਕ ਵਾਰ ਫਿਰ ਭਾਰਤ ਵਿਰੁੱਧ ਕੂਟਨੀਤਕ ਪਾਬੰਦੀਆਂ ਲਗਾਉਣ ਦੀ ਮੰਗ ਕਰਦੇ ਹਾਂ। ਇੱਥੇ ਰਾਸ਼ਟਰੀ ਸਵੈਮ ਸੇਵਕ ਸੰਘ ਨੈੱਟਵਰਕ (ਆਰ.ਐੱਸ.ਐੱਸ.) 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਕੈਨੇਡੀਅਨ ਧਰਤੀ 'ਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਗੰਭੀਰ ਨਤੀਜੇ ਭੁਗਤਗੇ ਪੈਣਗੇ।" ਜਗਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਸ ਵੱਲੋਂ ਜਾਰੀ ਜਾਣਕਾਰੀ ਤੋਂ ਬਹੁਤ ਚਿੰਤਤ ਹੈ।ਉਨ੍ਹਾਂ ਕਿਹਾ, ‘ਕੈਨੇਡਾ ਵਿੱਚ ਸਿੱਖ ਭਾਈਚਾਰਾ ਡਰਿਆ ਹੋਇਆ ਹੈ। ਭਾਰਤੀ ਅਧਿਕਾਰੀਆਂ ਤੋਂ ਕਥਿਤ ਤੌਰ 'ਤੇ ਧਮਕੀਆਂ, ਪਰੇਸ਼ਾਨੀ ਅਤੇ ਹਿੰਸਾ ਇਸ ਦਾ ਕਾਰਨ ਹੈ। 

ਪੜ੍ਹੋ ਇਹ ਅਹਿਮ ਖ਼ਬਰ-'ਕੈਨੇਡੀਅਨ ਲੋਕ ਟਰੂਡੋ ਤੋਂ ਨਾਰਾਜ਼ , ਭਾਰਤ ਦਾ ਲੈਣਗੇ ਪੱਖ'

ਸਿੰਘ ਨੇ ਦੋਸ਼ ਲਾਇਆ ਕਿ ਕੈਨੇਡਾ ਕੋਲ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਅਧਿਕਾਰੀਆਂ ਦੀ ਸ਼ਮੂਲੀਅਤ ਦੇ ਪੁਖਤਾ ਸਬੂਤ ਹਨ। ਉਸ ਨੇ ਕਿਹਾ, 'ਕੈਨੇਡਾ ਕੋਲ ਲੰਬੇ ਸਮੇਂ ਤੋਂ ਭਰੋਸੇਯੋਗ ਸਬੂਤ ਹਨ ਕਿ ਨਰਿੰਦਰ ਮੋਦੀ ਸਰਕਾਰ ਕੈਨੇਡਾ ਦੀ ਧਰਤੀ 'ਤੇ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸ਼ਾਮਲ ਸੀ। ਅਮਰੀਕਾ ਨੇ ਪਹਿਲਾਂ ਹੀ ਸਬੰਧਤ ਅਪਰਾਧਾਂ ਲਈ ਕਈ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਹੈ।'' ਉਨ੍ਹਾਂ ਕਿਹਾ ਕਿ ਸਤੰਬਰ 2023 ਤੋਂ ਲੈ ਕੇ ਹੁਣ ਤੱਕ ਆਰ.ਸੀ.ਐਮ.ਪੀ ਨੇ 13 ਲੋਕਾਂ ਨੂੰ ਉਨ੍ਹਾਂ ਖ਼ਿਲਾਫ਼ ਗੰਭੀਰ ਖ਼ਤਰੇ ਦੀ ਚਿਤਾਵਨੀ ਦਿੱਤੀ ਹੈ। ਜਦਕਿ ਕੈਨੇਡੀਅਨਾਂ ਦੀ ਸੁਰੱਖਿਆ ਨੂੰ ਅਜੇ ਤੱਕ ਯਕੀਨੀ ਨਹੀਂ ਬਣਾਇਆ ਗਿਆ ਹੈ।

ਇਸ ਤੋਂ ਪਹਿਲਾਂ, ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਸਾਲ ਇੱਕ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਭਾਰਤੀ ਅਧਿਕਾਰੀਆਂ ਦੇ ਸ਼ਾਮਲ ਹੋਣ ਦੇ ਦੋਸ਼ਾਂ ਦੇ ਸਬੰਧ ਵਿੱਚ ਸਾਰੀ ਜਾਣਕਾਰੀ ਸਾਂਝੀ ਕੀਤੀ ਹੈ, ਖਾਸ ਤੌਰ 'ਤੇ ਅਮਰੀਕਾ ਸਮੇਤ ਸਾਡੇ ਨਜ਼ਦੀਕੀ ਸਹਿਯੋਗੀਆਂ ਨਾਲ। ਟਰੂਡੋ ਵੱਲੋਂ ਜਲਦਬਾਜ਼ੀ ਵਿਚ ਆਯੋਜਿਤ ਪ੍ਰੈਸ ਕਾਨਫਰੰਸ ਉਦੋਂ ਆਈ ਜਦੋਂ ਭਾਰਤ ਨੇ ਸੋਮਵਾਰ ਨੂੰ ਛੇ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢ ਦਿੱਤਾ।  ਕਨੇਡਾ ਨੇ ਆਪਣੇ ਹਾਈ ਕਮਿਸ਼ਨਰ ਅਤੇ ਹੋਰ ਡਿਪਲੋਮੈਟਾਂ ਅਤੇ ਅਧਿਕਾਰੀਆਂ ਨੂੰ ਵਾਪਸ ਬੁਲਾਉਣ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News