ਡੋਨਾਲਡ ਟਰੰਪ ਦੀ 25% ਟੈਰਿਫ ਯੋਜਨਾ 'ਤੇ ਬੋਲੇ ਕੈਨੇਡੀਅਨ ਨੇਤਾ ਜਗਮੀਤ ਸਿੰਘ

Tuesday, Nov 26, 2024 - 06:41 PM (IST)

ਡੋਨਾਲਡ ਟਰੰਪ ਦੀ 25% ਟੈਰਿਫ ਯੋਜਨਾ 'ਤੇ ਬੋਲੇ ਕੈਨੇਡੀਅਨ ਨੇਤਾ ਜਗਮੀਤ ਸਿੰਘ

ਇੰਟਰਨੈਸ਼ਨਲ ਡੈਸਕ- ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ (ਐਨ.ਡੀ.ਪੀ.) ਦੇ ਨੇਤਾ ਜਗਮੀਤ ਸਿੰਘ ਨੇ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਲਿਬਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਐਲਾਨੇ ਕੈਨੇਡੀਅਨ ਵਸਤਾਂ 'ਤੇ ਪ੍ਰਸਤਾਵਿਤ 25 ਫ਼ੀਸਦੀ ਟੈਰਿਫ ਦੇ ਖਿਲਾਫ ਸਖਤੀ ਨਾਲ ਜਵਾਬ ਦੇਣ ਅਤੇ ਕਿਹਾ ਕਿ ਖੜੇ ਹੋ ਕੇ “ਪੂਰੀ ਤਾਕਤ ਨਾਲ ਲੜੋ। " ਟਰੰਪ ਵੱਲੋਂ ਟੈਰਿਫ ਦੇ ਐਲਾਨ ਤੋਂ ਕੁੱਝ ਘੰਟਿਆਂ ਬਾਅਦ, ਸਿੰਘ ਨੇ ਐਕਸ 'ਤੇ ਆਪਣੀ ਚਿੰਤਾਵਾਂ ਜ਼ਾਹਰ ਕਰਦੇ ਹੋਏ ਲਿਖਿਆ 'ਜਸਟਿਨ ਟਰੂਡੋ, ਤੁਸੀਂ ਆਪਣਾ ਸਿਰ ਰੇਤ ਵਿੱਚ ਨਹੀਂ ਲੁਕਾ ਸਕਦੇ। ਖੜੇ ਹੋਵੋ ਅਤੇ ਪੂਰੀ ਤਾਕਤ ਨਾਲ ਲੜੋ। ਕੈਨੇਡੀਅਨ ਨੌਕਰੀਆਂ ਖ਼ਤਰੇ ਵਿਚ ਹਨ।'

ਇਹ ਵੀ ਪੜ੍ਹੋ : ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਟਰੰਪ ਨੇ ਕੈਨੇਡਾ, ਮੈਕਸੀਕੋ ਤੇ ਚੀਨ ਦੀ ਵਧਾਈ Tension, ਕਰ'ਤਾ ਇਹ ਐਲਾਨ

PunjabKesari

ਕੈਨੇਡੀਅਨ ਨੇਤਾ ਨੇ ਇਹ ਪ੍ਰਤੀਕਿਰਿਆ ਟਰੰਪ ਵੱਲੋਂ ਅਮਰੀਕਾ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਣ ਲਈ ਕੈਨੇਡਾ ਅਤੇ ਮੈਕਸੀਕੋ ਤੋਂ ਆਉਣ ਵਾਲੇ ਸਾਰੇ ਉਤਪਾਦਾਂ 'ਤੇ 25 ਫੀਸਦੀ ਅਤੇ ਚੀਨ ਤੋਂ ਆਉਣ ਵਾਲੇ ਉਤਪਾਦਾਂ 'ਤੇ 10 ਫੀਸਦੀ ਟੈਰਿਫ ਲਗਾਉਣ ਦੇ ਐਲਾਨ ਤੋਂ ਬਾਅਦ ਦਿੱਤੀ। ਦੱਸ ਦੇਈਏ ਕਿ ਟਰੰਪ ਨੇ ਸੋਮਵਾਰ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ' 'ਤੇ ਜਾਣਕਾਰੀ ਦਿੱਤੀ ਕਿ 20 ਜਨਵਰੀ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਉਹ ਸਭ ਤੋਂ ਪਹਿਲਾਂ ਇਨ੍ਹਾਂ ਤਿੰਨਾਂ ਦੇਸ਼ਾਂ 'ਤੇ ਟੈਰਿਫ ਲਗਾਉਣ ਵਾਲੇ ਕਾਰਜਕਾਰੀ ਆਦੇਸ਼ਾਂ 'ਤੇ ਦਸਤਖਤ ਕਰਨਗੇ।

ਇਹ ਵੀ ਪੜ੍ਹੋ: ਕੈਨੇਡਾ 'ਚ ਹਿੰਸਾ ਦੌਰਾਨ ਪਾਰਟੀ 'ਚ ਨੱਚਦੇ ਰਹੇ PM ਟਰੂਡੋ, ਵੀਡੀਓ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News