ਇਰਾਕ : ਬਾਜ਼ਾਰ 'ਚ ਲੱਗੀ ਭਿਆਨਕ ਅੱਗ, 50 ਦੇ ਕਰੀਬ ਲੋਕ ਜ਼ਖਮੀ

Wednesday, Feb 28, 2024 - 01:08 PM (IST)

ਇਰਾਕ : ਬਾਜ਼ਾਰ 'ਚ ਲੱਗੀ ਭਿਆਨਕ ਅੱਗ, 50 ਦੇ ਕਰੀਬ ਲੋਕ ਜ਼ਖਮੀ

ਬਗਦਾਦ (ਯੂ. ਐੱਨ. ਆਈ.) ਇਰਾਕ ਦੀ ਰਾਜਧਾਨੀ ਇਰਬਿਲ ਦੇ ਲੰਗਾ ਬਾਜ਼ਾਰ 'ਚ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਕਰੀਬ 50 ਲੋਕ ਜ਼ਖਮੀ ਹੋ ਗਏ। ਸ਼ਫਾਕ ਨਿਊਜ਼ ਏਜੰਸੀ ਨੇ ਬੁੱਧਵਾਰ ਨੂੰ ਸਥਾਨਕ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਅੱਗ ਨੇ ਬਾਜ਼ਾਰ ਦੀਆਂ ਕਈ ਦੁਕਾਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਇਸ ਦੌਰਾਨ ਕਰੀਬ 50 ਲੋਕ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਦੇ ਟੈਕਸਾਸ 'ਚ ਅੱਗ ਦੀ ਤਬਾਹੀ, ਅਧਿਕਾਰੀ ਲੋਕਾਂ ਨੂੰ ਕੱਢ ਰਹੇ ਹਨ ਬਾਹਰ (ਤਸਵੀਰਾਂ)

ਸੂਤਰਾਂ ਮੁਤਾਬਕ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ। ਏਰਬਿਲ ਵਿਚ ਸਿਵਲ ਡਿਫੈਂਸ ਡਾਇਰੈਕਟੋਰੇਟ ਦੇ ਬੁਲਾਰੇ ਲੈਫਟੀਨੈਂਟ ਕਰਨਲ ਕਾਰਵਾਨ ਅਲੀ ਨੇ ਇਕ ਨਿਊਜ਼ ਕਾਨਫਰੰਸ ਨੂੰ ਦੱਸਿਆ ਕਿ ਅੱਗ 'ਤੇ ਕਾਬੂ ਪਾਉਣ ਲਈ 20 ਤੋਂ ਵੱਧ ਫਾਇਰ ਬ੍ਰਿਗੇਡ ਅਤੇ 100 ਫਾਇਰਫਾਈਟਰ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਨੇ ਕਿਹਾ, “ਅੱਗ ਬੁਝਾਉਣ ਦਾ ਆਪ੍ਰੇਸ਼ਨ ਦੋ ਘੰਟੇ ਤੋਂ ਵੱਧ ਸਮੇਂ ਤੱਕ ਚੱਲਿਆ ਅਤੇ ਆਖਰਕਾਰ ਅੱਗ ਬੁਝਾਉਣ ਵਿੱਚ ਸਫਲ ਹੋ ਗਿਆ।” ਉਸਨੇ ਅੱਗੇ ਕਿਹਾ ਕਿ ਸਾਰੇ ਲੋਕ ਧੂੰਏਂ ਵਿੱਚ ਸਾਹ ਲੈਣ ਕਾਰਨ ਜ਼ਖਮੀ ਹੋਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News