ਨੇਪਾਲ ''ਚ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ, 7 ਲੋਕਾਂ ਦੀ ਦਰਦਨਾਕ ਮੌਤ
Wednesday, Mar 06, 2024 - 12:46 PM (IST)
ਕਾਠਮੰਡੂ (ਆਈ.ਏ.ਐੱਨ.ਐੱਸ.): ਨੇਪਾਲ ਦੇ ਧਾਡਿੰਗ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਯਾਤਰੀ ਬੱਸ ਤ੍ਰਿਸ਼ੂਲੀ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਹੋ ਗਏ| ਕਾਠਮੰਡੂ ਪੋਸਟ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਠਮੰਡੂ ਜਾ ਰਹੀ ਬੱਸ ਹਾਈਵੇਅ ਤੋਂ ਉਲਟ ਗਈ ਅਤੇ ਨਦੀ ਵਿੱਚ ਡਿੱਗ ਗਈ।
ਪੜ੍ਹੋ ਇਹ ਅਹਿਮ ਖ਼ਬਰ-2023 'ਚ ਗੈਰ-ਕਾਨੂੰਨੀ ਢੰਗ ਨਾਲ ਯੂ.ਕੇ ਜਾਣ ਵਾਲੇ ਭਾਰਤੀਆਂ 'ਚ 60% ਵਾਧਾ ਦਰਜ
ਸਥਾਨਕ ਪੁਲਸ ਅਨੁਸਾਰ ਬਚਾਅ ਟੀਮ ਨੇ ਪੰਜ ਲਾਸ਼ਾਂ ਬਰਾਮਦ ਕਰ ਲਈਆਂ ਹਨ ਅਤੇ ਦੋ ਲੋਕਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਨੇ ਇਸ ਘਟਨਾ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਲਈ ਪ੍ਰਭਾਵਸ਼ਾਲੀ ਬਚਾਅ ਕਾਰਜ ਅਤੇ ਸਿਹਤ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਬੱਸ ਡਰਾਈਵਰ ਹਰੀਰਾਮ ਹਰੀਜਨ ਨੂੰ ਪੁਲਸ ਨੇ ਜਾਂਚ ਲਈ ਹਿਰਾਸਤ ਵਿੱਚ ਲੈ ਲਿਆ ਹੈ।
ਦੇਸ਼ ਵਿੱਚ ਹਾਦਸਿਆਂ ਦੇ ਆਮ ਕਾਰਨ ਮੁਸ਼ਕਲ ਖੇਤਰ, ਸੜਕਾਂ ਅਤੇ ਵਾਹਨਾਂ ਦੀ ਮਾੜੀ ਸਥਿਤੀ ਅਤੇ ਓਵਰਲੋਡਿੰਗ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।