ਨੇਪਾਲ : ਸੜਕ ਹਾਦਸੇ ''ਚ 7 ਲੋਕਾਂ ਦੀ ਮੌਤ, 1 ਭਾਰਤੀ ਸਣੇ 17 ਜ਼ਖਮੀ

Friday, Jul 27, 2018 - 09:47 PM (IST)

ਨੇਪਾਲ : ਸੜਕ ਹਾਦਸੇ ''ਚ 7 ਲੋਕਾਂ ਦੀ ਮੌਤ, 1 ਭਾਰਤੀ ਸਣੇ 17 ਜ਼ਖਮੀ

ਕਾਠਮੰਡੂ— ਨੇਪਾਲ ਦੇ ਚਿਤਵਾਨ ਜ਼ਿਲੇ 'ਚ ਵੀਰਵਾਰ ਨੂੰ ਇਕ ਯਾਤਰੀ ਬੱਸ ਤੇ ਟਰੱਕ ਵਿਚਾਲੇ ਹੋਈ ਟੱਕਰ 'ਚ 7 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ 'ਚ 17 ਯਾਤਰੀ ਜ਼ਖਮੀ ਹਨ। ਜ਼ਖਮੀਆਂ 'ਚ ਇਕ ਭਾਰਤੀ ਨਾਗਰਿਕ ਵੀ ਸ਼ਾਮਲ ਹੈ। ਇਹ ਘਟਨਾ ਵਿਰਵਾਰ ਸਵੇਰ ਦੀ ਹੈ, ਜਦੋਂ ਯਾਤਰੀਆਂ ਨੂੰ ਲਿਜਾ ਰਹੀ ਇਹ ਬੱਸ ਟਰੱਕ ਨਾਲ ਟਕਰਾ ਗਈ। ਹਾਦਸੇ 'ਚ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ, ਜਿਸ ਕਾਰਨ ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ। ਇਸ 'ਚ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਖਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਹਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।


Related News