ਨੇਪਾਲ ''ਚ ਕੋਰੋਨਾ ਵਾਇਰਸ ਦੇ ਇਕ ਦਿਨ ''ਚ 72 ਨਵੇਂ ਮਾਮਲੇ ਆਏ ਸਾਹਮਣੇ
Monday, May 25, 2020 - 04:36 PM (IST)

ਕਾਠਮੰਡੂ (ਭਾਸ਼ਾ) : ਨੇਪਾਲ ਵਿਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 72 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਦੇਸ਼ ਵਿਚ ਕੁੱਲ ਪੀੜਤਾਂ ਦੀ ਗਿਣਤੀ ਵੱਧ ਕੇ 675 ਹੋ ਗਈ। ਸਿਹਤ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਨੇਪਾਲ ਨੇ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਦੇਸ਼ ਵਿਆਪੀ ਲਾਕਡਾਊਨ 2 ਜੂਨ ਤੱਕ ਲਈ ਵਧਾ ਦਿੱਤਾ ਹੈ। ਨੇਪਾਲ ਉਨ੍ਹਾਂ ਦੇਸ਼ਾਂ ਵਿਚੋਂ ਹੈ, ਜਿੱਥੇ ਕੋਰੋਨਾ ਵਾਇਰਸ ਦੇ ਮਾਮਲੇ ਸਭ ਤੋਂ ਘੱਟ ਸਾਹਮਣੇ ਆਏ ਹਨ। ਸਿਹਤ ਅਤੇ ਜਨਸੰਖਿਆ ਮੰਤਰਾਲਾ ਅਨੁਸਾਰ ਸੋਮਵਾਰ ਨੂੰ ਪੀੜਤਾਂ ਦੇ 72 ਨਵੇਂ ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ ਵੱਧ ਕੇ 675 ਹੋ ਗਈ। ਨੇਪਾਲ ਵਿਚ 24 ਮਾਰਚ ਨੂੰ ਲਾਕਡਾਊਨ ਲਾਗੂ ਕੀਤਾ ਗਿਆ ਸੀ, ਜੋ 2 ਜੂਨ ਤੱਕ ਲਾਗੂ ਰਹੇਗਾ। ਹਾਲਾਂਕਿ ਨੇਪਾਲ ਨੇ ਸਾਰੀਆਂ ਘਰੇਲੂ ਅਤੇ ਕੌਮਾਂਤਰੀ ਉਡਾਣਾਂ ਨੂੰ 14 ਜੂਨ ਤੱਕ ਲਈ ਰੱਦ ਕਰ ਦਿੱਤਾ ਹੈ।