ਨੇਪਾਲ ''ਚ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ ਨਵੇਂ 378 ਮਾਮਲੇ ਹੋਏ ਦਰਜ

Saturday, Aug 08, 2020 - 09:04 PM (IST)

ਨੇਪਾਲ ''ਚ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ ਨਵੇਂ 378 ਮਾਮਲੇ ਹੋਏ ਦਰਜ

ਕਾਠਮੰਡੂ- ਨੇਪਾਲ ਵਿੱਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ 378 ਨਵੇਂ ਮਾਮਲੇ ਸਾਹਮਣੇ ਆਏ ਅਤੇ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੇਸ਼ ਵਿਚ ਵਾਇਰਸ ਦੀ ਕੁੱਲ ਗਿਣਤੀ 22,592 ਹੋ ਗਈ ਅਤੇ ਮੌਤਾਂ ਦੀ ਗਿਣਤੀ 73 ਤੱਕ ਪਹੁੰਚ ਗਈ।

 ਸਿਹਤ ਮੰਤਰਾਲੇ ਦੇ ਬੁਲਾਰੇ ਡਾ.ਜਗੇਸ਼ਵਰ ਗੌਤਮ ਅਨੁਸਾਰ ਪਿਛਲੇ 24 ਘੰਟਿਆਂ ਵਿਚ 7,788 ਪੀ.ਸੀ.ਆਰ. ਟੈਸਟ ਕੀਤੇ ਗਏ, ਜਿਸ ਵਿਚ ਵਾਇਰਸ ਦੇ ਮਾਮਲਿਆਂ ਦੀ ਪੁਸ਼ਟੀ ਹੋਈ। ਹੁਣ ਤੱਕ ਨੇਪਾਲ ਵਿਚ ਕੋਵਿਡ-19 ਦੇ 16,313 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਸਮੇਂ ਦੇਸ਼ ਵਿਚ 6,206 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।
ਜੌਹਨ ਹੌਪਿੰਕਸ ਯੂਨੀਵਰਸਿਟੀ ਮੁਤਾਬਕ ਵਿਸ਼ਵ ਭਰ ਵਿਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 1,94,25,393 ਹੋ ਗਈ ਹੈ। ਹੁਣ ਤੱਕ 7,22,303 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਦੀ ਸਭ ਤੋਂ ਵੱਧ ਮਾਰ ਅਮਰੀਕਾ ਝੱਲ ਰਿਹਾ ਹੈ ਜਿੱਥੇ ਹੁਣ ਤਕ 49,57,653 ਲੋਕ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ। 


author

Sanjeev

Content Editor

Related News