ਨੇਪਾਲ ''ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਢਿੱਗਾਂ ਡਿੱਗਣ ਕਾਰਨ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

Friday, Jun 14, 2024 - 03:16 PM (IST)

ਨੇਪਾਲ ''ਚ ਭਾਰੀ ਮੀਂਹ ਨੇ ਮਚਾਈ ਤਬਾਹੀ, ਢਿੱਗਾਂ ਡਿੱਗਣ ਕਾਰਨ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਇੰਟਰਨੈਸ਼ਨਲ ਡੈਸਕ : ਇਨ੍ਹੀਂ ਦਿਨੀਂ ਕਈ ਥਾਵਾਂ 'ਤੇ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਨੇਪਾਲ ਵਿੱਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਸ਼ ਕਾਰਨ ਜ਼ਮੀਨ ਖਿਸਕਣ ਲੱਗ ਪਈ ਹੈ, ਜਿਸ ਕਾਰਨ ਹੁਣ ਤੱਕ ਚਾਰ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰੀ ਬਾਰਿਸ਼ ਕਾਰਨ ਕਈ ਨਦੀਆਂ 'ਚ ਹੜ੍ਹ ਆ ਗਿਆ ਹੈ, ਜਿਸ ਕਾਰਨ ਕਈ ਤੱਟਵਰਤੀ ਇਲਾਕਿਆਂ 'ਚ ਪਾਣੀ ਭਰ ਗਿਆ ਹੈ। ਇਸੇ ਪਾਣੀ ਕਾਰਨ ਹੁਣ ਜ਼ਮੀਨ ਖਿਸਕਣ ਲੱਗ ਪਈ ਹੈ।

ਇਹ ਵੀ ਪੜ੍ਹੋ - ਮਿਸਾਲ: ਅਮਰੀਕਾ ਦੀ ਸਭ ਤੋਂ ਅਮੀਰ ਔਰਤ ਬਣੀ 92 ਸਾਲਾਂ ਜੋਆਨ, ਨੌਕਰੀ ਗਈ ਫਿਰ ਵੀ ਨਹੀਂ ਛੱਡੀ ਹਿੰਮਤ

ਦੱਸਿਆ ਜਾ ਰਿਹਾ ਹੈ ਕਿ ਤਾਪਲੇਜੁੰਗ ਜ਼ਿਲ੍ਹੇ ਦੇ ਫਕਟੰਗਲੁੰਗ ਗ੍ਰਾਮੀਣ ਨਗਰਪਾਲਿਕਾ ਦੀ ਸਿਨਸਾਵਾ ਨਦੀ 'ਚ ਹੜ੍ਹ ਆਉਣ ਕਾਰਨ ਤਾਮੋਰ ਨਦੀ ਬੰਦ ਹੋ ਗਈ ਹੈ। ਬੁੱਧਵਾਰ ਤੋਂ ਇਸ ਇਲਾਕੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਨਦੀ 'ਚ ਹੜ੍ਹ ਆਉਣ ਕਾਰਨ ਸਿਨਸਾਵਾ ਨਦੀ 'ਚ ਜ਼ਮੀਨ ਖਿਸਕਣ ਦੀ ਵੀ ਖ਼ਬਰ ਸਾਹਮਣੇ ਆਈ ਹੈ। ਇਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਗਈ ਹੈ ਅਤੇ ਲੋਕ ਆਪਣੇ ਘਰਾਂ ਵਿਚ ਬੰਦ ਹਨ।

ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!

ਇਸ ਦੇ ਨਾਲ ਹੀ ਦਿਹਾਤੀ ਨਗਰਪਾਲਿਕਾ ਦੇ ਚੇਅਰਮੈਨ ਰਾਜਨ ਲਿੰਬੂ ਨੇ ਕਿਹਾ, ''ਢਿੱਗਾਂ ਡਿੱਗਣ ਕਾਰਨ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਦੋ ਹੋਰ ਲੋਕ ਵੀ ਜ਼ਖ਼ਮੀ ਹੋਏ ਹਨ। ਪਿਛਲੇ ਵੀਰਵਾਰ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਫਿਲਹਾਲ ਰਾਹਤ ਕਾਰਜ ਜਾਰੀ ਹਨ, ਹੜ੍ਹ ਕਾਰਨ ਢਿੱਗਾਂ ਡਿੱਗਣ ਕਾਰਨ ਦੋ ਘਰ ਵਹਿ ਗਏ ਹਨ।''

ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News