ਨੇਪਾਲ ਦੀ ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ ਨੇ ਰਾਮਨਾਥ ਕੋਵਿੰਦ ਦੇ ਸਿਹਤਮੰਦ ਹੋਣ ਦੀ ਕੀਤੀ ਕਾਮਨਾ

Wednesday, Mar 31, 2021 - 03:09 PM (IST)

ਨੇਪਾਲ ਦੀ ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ ਨੇ ਰਾਮਨਾਥ ਕੋਵਿੰਦ ਦੇ ਸਿਹਤਮੰਦ ਹੋਣ ਦੀ ਕੀਤੀ ਕਾਮਨਾ

ਇੰਟਰਨੈਸ਼ਨਲ ਡੈਸਕ : ਨੇਪਾਲ ਦੀ ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ ਨੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਰਾਸ਼ਟਰਪਤੀ ਬਿਦਿਆ ਨੇ ਟਵੀਟ ਕਰਦੇ ਹੋਏ ਕਿਹਾ ਕਿ ‘‘ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਜੀ ਦੀ ਏਮਜ਼ ’ਚ ਬਾਈਪਾਸ ਦੀ ਸਰਜਰੀ ਹੋਈ ਹੈ ਅਤੇ ਉਹ ਦਿਲ ਤੋਂ ਕਾਮਨਾ ਕਰਦੇ ਹਨ ਕਿ ਉਹ ਜਲਦੀ ਤੋਂ ਜਲਦੀ ਸਿਹਤਮੰਦ ਹੋ ਜਾਣ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਵੀ ਟਵੀਟ ਕੀਤਾ ਗਿਆ ਸੀ, ਜਿਸ ’ਚ ਉਨ੍ਹਾਂ ਨੇ ਦਿੱਲੀ ਏਮਜ਼ ਵਿਚ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਫਲ ਬਾਈਪਾਸ ਸਰਜਰੀ ਹੋਣ ’ਤੇ ਏਮਜ਼ ਦੇ ਡਾਕਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਰਾਸ਼ਟਰਪਤੀ ਕੋਵਿੰਦ ਦੇ ਜਲਦੀ ਸਿਹਤਮੰਦ ਹੋਣ ਦੀ ਪ੍ਰਾਰਥਨਾ ਕੀਤੀ।

ਦੱਸ ਦੇਈਏ ਕਿ 27 ਮਾਰਚ ਨੂੰ ਰਾਸ਼ਟਰਪਤੀ ਭਵਨ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਸੀ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਏਮਜ਼ ਲਿਜਾਇਆ ਗਿਆ, ਜਿਥੇ ਜਾਂਚ ਕਰਨ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਬਾਈਪਾਸ ਸਰਜਰੀ ਕਰਾਉਣ ਦੀ ਸਲਾਹ ਦਿੱਤੀ ਸੀ। 26 ਮਾਰਚ ਨੂੰ ਉਨ੍ਹਾਂ ਦੇ ਸੀਨੇ ਵਿਚ ਦਰਦ ਹੋਣ ਦੀ ਸ਼ਿਕਾਇਤ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਆਰਮੀ ਹਸਪਤਾਲ 'ਚ ਰੂਟੀਨ ਚੈਕਅਪ ਲਈ ਲਿਜਾਇਆ ਗਿਆ ਅਤੇ ਬਾਅਦ ਵਿਚ ਏਮਜ਼ 'ਚ ਦਾਖ਼ਲ ਕੀਤਾ ਗਿਆ। ਬੀਤੇ ਦਿਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਏਮਜ਼ ’ਚ ਬਾਈਪਾਸ ਦੀ ਸਰਜਰੀ ਹੋਈ। ਕੋਵਿੰਦ ਦੀ ਸਫਲ ਬਾਈਪਾਸ ਸਰਜਰੀ ਦੇ ਬਾਰੇ ਡਾਕਟਰਾਂ ਨੇ ਜਾਣਕਾਰੀ ਦਿੱਤੀ। 
 


author

rajwinder kaur

Content Editor

Related News