ਨੇਪਾਲ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਮਿਛਾਨੇ ਸਹਿਕਾਰੀ ਘੁਟਾਲੇ ''ਚ ਗ੍ਰਿਫਤਾਰ

Saturday, Oct 19, 2024 - 10:55 AM (IST)

ਕਾਠਮੰਡੂ (ਏਜੰਸੀ)- ਨੇਪਾਲ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਰਬੀ ਲਾਮਿਛਾਨੇ ਨੂੰ ਸਹਿਕਾਰੀ ਸਭਾਵਾਂ ਨਾਲ ਸਬੰਧਤ ਫੰਡਾਂ ਦੀ ਹੇਰਾਫੇਰੀ ਦੇ ਮਾਮਲੇ ਵਿਚ ਸ਼ੁੱਕਰਵਾਰ ਸ਼ਾਮ ਨੂੰ ਇੱਥੇ ਉਨ੍ਹਾਂ ਦੇ ਪਾਰਟੀ ਦਫਤਰ ਤੋਂ ਗ੍ਰਿਫਤਾਰ ਕੀਤਾ ਗਿਆ। ਕੇਂਦਰੀ ਜਾਂਚ ਬਿਊਰੋ ਦੀ ਟੀਮ ਨੇ ਰਾਜਧਾਨੀ ਦੇ ਬਾਹਰੀ ਇਲਾਕੇ ਬਨਸਥਲੀ ਸਥਿਤ ਦਫਤਰ 'ਤੇ ਛਾਪਾ ਮਾਰਿਆ ਅਤੇ ਰਾਸ਼ਟਰੀ ਸੁਤੰਤਰ ਪਾਰਟੀ ਦੇ ਪ੍ਰਧਾਨ ਲਾਮਿਛਾਨੇ (50) ਨੂੰ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ: ਵਿਸ਼ਵ ਬੈਂਕ ਨੇ ਭਾਰਤ ਦੀ ਸ਼ਾਨ ’ਚ ਗਾਏ ਸੋਹਲੇ! ਕਿਹਾ- ਆਪਣੇ ਦਮ ’ਤੇ ਵਧ ਰਿਹੈ ਇੰਡੀਆ

ਇਸ ਤੋਂ ਪਹਿਲਾਂ ਕਾਸਕੀ ਜ਼ਿਲ੍ਹਾ ਅਦਾਲਤ ਨੇ ਸੂਰਿਆਦਰਸ਼ਨ ਕੋਆਪਰੇਟਿਵ ਫੰਡ ਘੁਟਾਲਾ ਮਾਮਲੇ ਵਿੱਚ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਸੰਸਦੀ ਜਾਂਚ ਕਮੇਟੀ ਨੇ ਪਾਇਆ ਸੀ ਕਿ ਸੂਰਿਆਦਰਸ਼ਨ ਸਹਿਕਾਰੀ ਸਭਾਵਾਂ ਨਾਲ ਸਬੰਧਤ 1.35 ਅਰਬ ਰੁਪਏ ਦੀ ਦੁਰਵਰਤੋਂ ਕੀਤੀ ਗਈ। ਨੇਪਾਲ ਪੁਲਸ ਨੇ ਪੁਸ਼ਟੀ ਕੀਤੀ ਕਿ ਸਹਿਕਾਰੀ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਲਾਮਿਛਾਨੇ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ। ਜਸਟਿਸ ਕ੍ਰਿਸ਼ਨਾ ਜੰਗ ਸ਼ਾਹ ਦੀ ਅਗਵਾਈ ਵਾਲੀ ਕਾਸਕੀ ਜ਼ਿਲ੍ਹਾ ਅਦਾਲਤ ਦੀ ਬੈਂਚ ਨੇ ਲਾਮਿਛਾਨੇ ਦੀ ਗ੍ਰਿਫ਼ਤਾਰੀ ਦੀ ਇਜਾਜ਼ਤ ਦੇ ਦਿੱਤੀ। ਬੈਂਚ ਨੇ 13 ਹੋਰਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਵੀ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: ਯੂਕ੍ਰੇਨ 'ਚ ਜੰਗ ਨੂੰ ਖਤਮ ਕਰਨ ਲਈ ਕੋਈ ਸਮਾਂ ਸੀਮਾ ਤੈਅ ਕਰਨਾ ਮੁਸ਼ਕਲ : ਪੁਤਿਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News