ਨੇਪਾਲ ਦੇ ਰਾਸ਼ਟਰਪਤੀ ਨੇ ਭਾਰਤੀ ਫੌਜ ਮੁਖੀ ਜਨਰਲ ਦਿਵੇਦੀ ਨੂੰ ਆਨਰੇਰੀ ਡਿਗਰੀ ਕੀਤੀ ਪ੍ਰਦਾਨ

Thursday, Nov 21, 2024 - 06:47 PM (IST)

ਨੇਪਾਲ ਦੇ ਰਾਸ਼ਟਰਪਤੀ ਨੇ ਭਾਰਤੀ ਫੌਜ ਮੁਖੀ ਜਨਰਲ ਦਿਵੇਦੀ ਨੂੰ ਆਨਰੇਰੀ ਡਿਗਰੀ ਕੀਤੀ ਪ੍ਰਦਾਨ

ਕਾਠਮੰਡੂ (ਏਜੰਸੀ)- ਨੇਪਾਲ ਦੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਨੇ 1950 ਵਿਚ ਸ਼ੁਰੂ ਹੋਈ ਦਹਾਕਿਆਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੇ ਹੋਏ ਵੀਰਵਾਰ ਨੂੰ ਭਾਰਤੀ ਫੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ ਨੂੰ ਨੇਪਾਲ ਫੌਜ ਦੇ ਜਨਰਲ ਦੇ ਆਨਰੇਰੀ ਰੈਂਕ ਨਾਲ ਸਨਮਾਨਿਤ ਕੀਤਾ, ਜੋ ਕਿ ਦੋਵਾਂ ਦੇਸ਼ਾਂ ਵਿਚਾਲੇ ਸਭ ਤੋਂ ਮਜ਼ਬੂਤ ​​ਰਿਸ਼ਤਿਆਂ ਨੂੰ ਦਰਸਾਉਂਦਾ ਹੈ। ਪੰਜ ਮੈਂਬਰੀ ਵਫ਼ਦ ਦੀ ਅਗਵਾਈ ਕਰ ਰਹੇ ਜਨਰਲ ਦਿਵੇਦੀ ਆਪਣੇ ਨੇਪਾਲੀ ਹਮਰੁਤਬਾ ਜਨਰਲ ਅਸ਼ੋਕ ਸਿਗਡੇਲ ਦੇ ਸੱਦੇ 'ਤੇ ਬੁੱਧਵਾਰ ਨੂੰ 5 ਦਿਨਾਂ ਦੇ ਸਰਕਾਰੀ ਦੌਰੇ 'ਤੇ ਇੱਥੇ ਪਹੁੰਚੇ।

ਇਹ ਵੀ ਪੜ੍ਹੋ: ਆਸਟ੍ਰੇਲੀਅਨ ਪੁਲਸ ਨੇ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼, 19 ਲੋਕ ਗ੍ਰਿਫਤਾਰ

ਰਾਸ਼ਟਰਪਤੀ ਪੌਡੇਲ ਨੇ ਜਨਰਲ ਦਿਵੇਦੀ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਸ਼ੀਤਲ ਨਿਵਾਸ ਵਿਖੇ ਆਨਰੇਰੀ ਡਿਗਰੀ ਪ੍ਰਦਾਨ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦਿਨ 'ਚ ਜਨਰਲ ਦਿਵੇਦੀ ਨੇ ਨੇਪਾਲੀ ਫੌਜ ਦੇ ਹੈੱਡਕੁਆਰਟਰ 'ਚ ਜਨਰਲ ਸਿਗਡੇਲ ਨਾਲ ਮੁਲਾਕਾਤ ਕੀਤੀ ਅਤੇ ਦੋਹਾਂ ਫੌਜਾਂ ਵਿਚਾਲੇ ਸਹਿਯੋਗ ਨਾਲ ਜੁੜੇ ਮਾਮਲਿਆਂ 'ਤੇ ਚਰਚਾ ਕੀਤੀ। ਉਨ੍ਹਾਂ ਨੇ ਕਾਠਮੰਡੂ ਦੇ ਟੁੰਡੀਖੇਲ ਸਥਿਤ ਆਰਮੀ ਪੈਵੇਲੀਅਨ ਵਿਖੇ ਬੀੜ ਸਮਾਰਕ (ਸ਼ਹੀਦ ਸਮਾਰਕ) ਵਿਖੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਨੇ ਨੇਤਨਯਾਹੂ ਖ਼ਿਲਾਫ਼ ਜਾਰੀ ਕੀਤਾ ਗ੍ਰਿਫਤਾਰੀ ਵਾਰੰਟ

ਉਨ੍ਹਾਂ ਨੂੰ ਆਰਮੀ ਹੈੱਡਕੁਆਰਟਰ ਵਿਖੇ ‘ਗਾਰਡ ਆਫ਼ ਆਨਰ’ ਵੀ ਦਿੱਤਾ ਗਿਆ। ਆਪਣੇ ਦੌਰੇ ਦੌਰਾਨ ਦਿਵੇਦੀ ਕਾਠਮੰਡੂ ਦੇ ਬਾਹਰੀ ਇਲਾਕੇ ਸ਼ਿਵਪੁਰੀ ਸਥਿਤ 'ਆਰਮੀ ਸਟਾਫ ਕਾਲਜ' ਦਾ ਦੌਰਾ ਕਰਨਗੇ। ਅਧਿਕਾਰੀਆਂ ਨੇ ਦੱਸਿਆ ਕਿ ਉਹ ਜਹਾਜ਼ ਰਾਹੀਂ ਪਹਾੜੀ ਖੇਤਰ ਦਾ ਦੌਰਾ ਕਰਨ ਦੀ ਵੀ ਯੋਜਨਾ ਬਣਾ ਰਹੇ ਹਨ। ਜਨਰਲ ਦਿਵੇਦੀ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਭਾਰਤੀ ਫੌਜ ਦੀ ‘ਆਰਮੀ ਵਾਈਵਜ਼ ਵੈਲਫੇਅਰ ਐਸੋਸੀਏਸ਼ਨ’ ਦੀ ਪ੍ਰਧਾਨ ਸੁਨੀਤਾ ਦਿਵੇਦੀ ਵੀ ਹਨ।

ਇਹ ਵੀ ਪੜ੍ਹੋ: ਧੀ ਨੇ ਪਿਤਾ ਦੀ ਆਖਰੀ ਇੱਛਾ ਕੀਤੀ ਪੂਰੀ, ਅਸਥੀਆਂ 'ਤੇ ਉਗਾਇਆ ਭੰਗ ਦਾ ਬੂਟਾ ਤੇ ਫਿਰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News