ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਨੇ ਸੰਸਦ ''ਚ ਭਰੋਸੇ ਦਾ ਵੋਟ ਜਿੱਤਿਆ

Wednesday, Mar 13, 2024 - 06:03 PM (IST)

ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਨੇ ਸੰਸਦ ''ਚ ਭਰੋਸੇ ਦਾ ਵੋਟ ਜਿੱਤਿਆ

ਕਾਠਮੰਡੂ (ਭਾਸ਼ਾ)- ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਬੁੱਧਵਾਰ ਨੂੰ ਸੰਸਦ 'ਚ ਭਰੋਸੇ ਦਾ ਵੋਟ ਜਿੱਤ ਲਿਆ। ਨੇਪਾਲ ਦੀ ਕਮਿਊਨਿਸਟ ਪਾਰਟੀ (ਮਾਓਵਾਦੀ ਕੇਂਦਰ) ਦੇ ਆਗੂ ਪ੍ਰਚੰਡ (69) ਨੇ 275 ਮੈਂਬਰੀ ਪ੍ਰਤੀਨਿਧੀ ਸਭਾ ਵਿੱਚ 157 ਵੋਟਾਂ ਹਾਸਲ ਕੀਤੀਆਂ। ਸੀ. ਪੀ. ਐੱਨ. (ਮਾਓਵਾਦੀ ਕੇਂਦਰ) ਪ੍ਰਤੀਨਿਧ ਸਦਨ ਵਿੱਚ ਤੀਜੀ ਸਭ ਤੋਂ ਵੱਡੀ ਪਾਰਟੀ ਹੈ।

ਮਾਓਵਾਦੀ ਨੇਤਾ ਦੇ ਨੇਪਾਲੀ ਕਾਂਗਰਸ ਛੱਡਣ ਅਤੇ ਨੇਪਾਲ ਦੀ ਕਮਿਊਨਿਸਟ ਪਾਰਟੀ (ਯੂਨੀਫਾਈਡ ਮਾਰਕਸਵਾਦੀ-ਲੈਨਿਨਵਾਦੀ) ਨਾਲ ਨਵਾਂ ਗਠਜੋੜ ਬਣਾਉਣ ਤੋਂ ਕੁਝ ਦਿਨ ਬਾਅਦ ਪ੍ਰਚੰਡ ਨੇ ਭਰੋਸੇ ਦਾ ਵੋਟ ਜਿੱਤ ਲਿਆ। ਇਹ ਤੀਜੀ ਵਾਰ ਹੈ ਜਦੋਂ ਪ੍ਰਚੰਡ ਨੇ ਦਸੰਬਰ 2022 ਵਿੱਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਸਦਨ ਵਿੱਚ ਵਿਸ਼ਵਾਸ ਮਤ ਜਿੱਤਿਆ ਹੈ। ਸੰਵਿਧਾਨਕ ਵਿਵਸਥਾਵਾਂ ਦੇ ਅਨੁਸਾਰ, ਕਿਸੇ ਵੀ ਸਹਿਯੋਗੀ ਪਾਰਟੀ ਵੱਲੋਂ ਸੱਤਾਧਾਰੀ ਗਠਜੋੜ ਤੋਂ ਸਮਰਥਨ ਵਾਪਸ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਭਰੋਸੇ ਦੀ ਵੋਟ ਮੰਗਣੀ ਪੈਂਦੀ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਲੋਕ ਰਾਤ ਨੂੰ ਘਰਾਂ 'ਚੋਂ ਨਾ ਨਿਕਲਣ ਬਾਹਰ, ਜਾਰੀ ਹੋ ਗਿਆ ਅਲਰਟ (ਵੀਡੀਓ)
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News