ਨੇਪਾਲ ''ਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 22,972 ਹੋਈ

08/09/2020 9:24:25 PM

ਕਾਠਮੰਡੂ- ਨੇਪਾਲ ਵਿਚ ਐਤਵਾਰ ਨੂੰ 380 ਹੋਰ ਲੋਕਾਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਅਤੇ 2 ਹੋਰ ਲੋਕਾਂ ਨੇ ਦਮ ਤੋੜ ਦਿੱਤਾ। ਇਸ ਦੇ ਬਾਅਦ ਦੇਸ਼ ਵਿਚ ਮ੍ਰਿਤਕਾਂ ਦੀ ਗਿਣਤੀ 75 ਹੋ ਗਈ ਹੈ ਅਤੇ ਕੁੱਲ ਮਾਮਲੇ 22,972 ਹੋ ਗਏ ਹਨ।

ਸਿਹਤ ਮੰਤਰਾਲੇ ਦੇ ਬੁਲਾਰੇ ਡਾ. ਜਗੇਸ਼ਵਰ ਗੌਤਮ ਨੇ ਦੱਸਿਆ ਕਿ ਬੀਤੇ 24 ਘੰਟਿਆਂ ਵਿਚ 8,515 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ ਨਵੇਂ 380 ਮਾਮਲਿਆਂ ਦਾ ਪਤਾ ਲੱਗਿਆ ਹੈ। 
ਨੇਪਾਲ ਦੇ ਇਕਾਂਤਵਾਸ ਕੇਂਦਰ 'ਚ 6,544 ਮਰੀਜ਼ ਸ਼ਨੀਵਾਰ ਤੱਕ ਆਪਣਾ ਇਲਾਜ ਕਰਾਵਾ ਰਹੇ ਸਨ। ਨੇਪਾਲ ਵਿਚ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਠੀਕ ਹੋਣ ਵਾਲਿਆਂ ਦੀ ਦਰ 71.1 ਫੀਸਦੀ ਹੈ।
ਤੁਹਾਨੂੰ ਦੱਸ ਦਈਏ ਕਿ ਪੂਰਾ ਵਿਸ਼ਵ ਕੋਰੋਨਾ ਵਾਇਰਸ ਨਾਲ ਜੂਝ ਰਿਹਾ ਹੈ ਤੇ ਇਸ ਕਾਰਨ ਹੁਣ ਤੱਕ 1,96,53,381 ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ ਤੇ 7,27,101 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਕੋਰੋਨਾ ਵਾਇਰਸ ਦੀ ਸਭ ਤੋਂ ਵੱਧ ਮਾਰ ਝੱਲ ਰਿਹਾ ਹੈ ਤੇ ਇੱਥੇ ਪੀੜਤਾਂ ਦਾ ਅੰਕੜਾ 49,98,105 ਹੋ ਗਿਆ ਹੈ ਤੇ 1 ਲੱਖ 62 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। 


Sanjeev

Content Editor

Related News