ਨੇਪਾਲ ਦੀ ਪ੍ਰਧਾਨ ਮੰਤਰੀ ਨੇ ਅੰਤ੍ਰਿਮ ਮੰਤਰੀ ਮੰਡਲ ਦਾ ਕੀਤਾ ਵਿਸਥਾਰ
Tuesday, Sep 23, 2025 - 10:08 AM (IST)

ਇੰਟਰਨੈਸ਼ਨਲ ਡੈਸਕ- ਨੇਪਾਲ ਦੀ ਨਵ-ਨਿਯੁਕਤ ਪ੍ਰਧਾਨ ਮੰਤਰੀ ਸੁਸ਼ੀਲਾ ਕਾਰਕੀ ਨੇ ਸੋਮਵਾਰ ਨੂੰ ਆਪਣੇ ਅੰਤ੍ਰਿਮ ਮੰਤਰੀ ਮੰਡਲ ਵਿਚ 4 ਨਵੇਂ ਮੰਤਰੀਆਂ ਨੂੰ ਸ਼ਾਮਲ ਕੀਤਾ, ਜਿਸ ਨਾਲ ਮੰਤਰੀਆਂ ਦੀ ਕੁੱਲ ਗਿਣਤੀ 8 ਹੋ ਗਈ ਹੈ।
ਰਾਸ਼ਟਰਪਤੀ ਰਾਮਚੰਦਰ ਪੌਡੇਲ ਨੇ ਰਾਸ਼ਟਰਪਤੀ ਦਫ਼ਤਰ ‘ਸ਼ੀਤਲ ਨਿਵਾਸ’ ਵਿਖੇ ਆਯੋਜਿਤ ਇਕ ਸਮਾਰੋਹ ਵਿਚ ਸਾਬਕਾ ਜੱਜ ਅਨਿਲ ਕੁਮਾਰ ਸਿਨ੍ਹਾ, ਰਾਸ਼ਟਰੀ ਖੋਜ ਕੇਂਦਰ ਦੇ ਸੰਸਥਾਪਕ ਮਹਾਵੀਰ ਪੁਨ, ਪੱਤਰਕਾਰ ਜਗਦੀਸ਼ ਖਰੇਲ ਅਤੇ ਮਾਹਿਰ ਮਦਨ ਪਰਿਆਰ ਨੂੰ ਸਹੁੰ ਚੁਕਾਈ। 4 ਨਵੇਂ ਮੰਤਰੀਆਂ ਦੇ ਸ਼ਾਮਲ ਹੋਣ ਨਾਲ ਪ੍ਰਧਾਨ ਮੰਤਰੀ ਸੁਸ਼ੀਲਾ ਕਾਰਕੀ (73) ਦੀ ਅਗਵਾਈ ਵਾਲੇ ਮੰਤਰੀ ਪ੍ਰੀਸ਼ਦ ਵਿਚ ਮੈਂਬਰਾਂ ਦੀ ਗਿਣਤੀ 8 ਹੋ ਗਈ ਹੈ।
ਪ੍ਰਧਾਨ ਮੰਤਰੀ ਨੇ ਕਈ ਮੁੱਖ ਵਿਭਾਗ ਆਪਣੇ ਕੋਲ ਰੱਖੇ ਹਨ। ਸਿਨ੍ਹਾ ਉਦਯੋਗ, ਵਣਜ ਅਤੇ ਸਪਲਾਈ ਮੰਤਰੀ ਹਨ, ਜਦੋਂ ਕਿ ਖਰੇਲ ਸੰਚਾਰ ਅਤੇ ਸੂਚਨਾ ਤਕਨਾਲੋਜੀ ਮੰਤਰੀ ਹਨ। ਪਰਿਆਰ ਖੇਤੀਬਾੜੀ ਅਤੇ ਪਸ਼ੂਧਨ ਵਿਕਾਸ ਮੰਤਰੀ ਹਨ, ਜਦੋਂ ਕਿ ਪੁਨ ਸਿੱਖਿਆ ਅਤੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਹਨ।
ਇਹ ਵੀ ਪੜ੍ਹੋ- ਪੂਰੇ ਦੇਸ਼ 'ਚ ਲਾਗੂ ਹੋਵੇਗਾ SIR ! ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਤੇ UTs ਨੂੰ ਤਿਆਰ ਰਹਿਣ ਦੇ ਦਿੱਤੇ ਨਿਰਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e