ਨੇਪਾਲੀ ਪ੍ਰਧਾਨ ਮੰਤਰੀ ਓਲੀ ਨੇ ਅਮਿਤਾਭ ਬੱਚਨ ਦੇ ਜਲਦ ਸਿਹਤਮੰਦ ਹੋਣ ਦੀ ਕੀਤੀ ਕਾਮਨਾ

07/13/2020 2:03:49 AM

ਕਾਠਮੰਡੂ- ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਕੋਵਿਡ-19 ਨਾਲ ਇਨਫੈਕਟਿਡ ਪਾਏ ਗਏ ਮੈਗਾਸਟਾਰ ਬੱਚਨ ਤੇ ਉਨ੍ਹਾਂ ਦੇ ਬੇਟੇ ਅਭਿਸ਼ੇਕ ਬੱਚਨ ਦੇ ਜਲਦੀ ਸਿਹਤਮੰਦ ਹੋਣ ਦੀ ਸੋਮਵਾਰ ਨੂੰ ਕਾਮਨਾ ਕੀਤੀ। ਦੋਵੇਂ ਪਿਓ-ਪੁੱਤ ਨੂੰ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਪਾਏ ਜਾਣ ਤੋਂ ਬਾਅਦ ਮੁੰਬਈ ਦੇ ਨਾਨਾਵਤੀ ਹਸਪਤਾਲ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾਇਆ ਗਿਆ ਸੀ।

ਓਲੀ ਨੇ ਟਵੀਟ ਕੀਤਾ ਕਿ (ਮੈਂ) ਭਾਰਤ ਦੇ ਮਹਾਨ ਕਲਾਕਾਰ ਅਮਿਤਾਭ ਬੱਚਨ ਤੇ ਉਨ੍ਹਾਂ ਦੇ ਬੇਟੇ ਜੂਨੀਅਰ ਬੱਚਨ ਦੀ ਚੰਗੀ ਸਿਹਤ ਤੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਬੱਚਨ ਨੇ ਟਵਿੱਟਰ 'ਤੇ ਆਪਣੀ ਸਿਹਤ ਦੀ ਜਾਣਕਾਰੀ ਦਿੱਤੀ ਸੀ। ਅਭਿਸ਼ੇਕ (44) ਨੇ ਕਿਹਾ ਕਿ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਿਤਾ ਨੂੰ ਹਲਕੇ ਲੱਛਣ ਹਨ ਤੇ ਉਨ੍ਹਾਂ ਨੇ ਸਾਰਿਆਂ ਨੂੰ ਸ਼ਾਂਤ ਰਹਿਣ ਤੇ ਨਹੀਂ ਘਬਰਾਉਣ ਦੀ ਅਪੀਲ ਕੀਤੀ ਹੈ। ਅਮਿਤਾਭ (77) ਨੇ ਟਵੀਟ ਕੀਤਾ ਕਿ ਮੈਂ ਕੋਵਿਡ-19 ਨਾਲ ਇਨਫੈਕਟਿਡ ਪਾਇਆ ਗਿਆ ਹਾਂ। ਮੈਨੂੰ ਹਸਪਤਾਲ ਲਿਆਂਦਾ ਗਿਆ। ਹਸਪਤਾਲ ਅਧਿਕਾਰੀਆਂ ਨੂੰ ਸੂਚਿਤ ਕਰ ਰਿਹਾ ਹੈ ਤੇ ਸਾਡੇ ਪਰਿਵਰਾ ਤੇ ਸਾਰੇ ਸਟਾਫ ਮੈਂਬਰਾਂ ਦੀ ਜਾਂਚ ਹੋਈ ਹੈ। ਅਭਿਸ਼ੇਕ ਨੇ ਐਤਵਾਰ ਨੂੰ ਟਵੀਟ ਕੀਤਾ ਕਿ ਉਨ੍ਹਾਂ ਦੀ ਪਤਨੀ ਤੇ ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਤੇ ਬੇਟੀ ਅਰਾਧਿਆ ਨੂੰ ਵੀ ਇਹ ਇਨਫੈਕਸ਼ਨ ਹੋ ਗਿਆ ਹੈ ਤੇ ਉਹ ਘਰੇ ਹੀ ਇਕਾਂਤਵਾਸ ਵਿਚ ਰਹਿਣਗੀਆਂ।

Baljit Singh

This news is Content Editor Baljit Singh