ਨੇਪਾਲੀ ਕਾਂਗਰਸ ਨੇ ਪ੍ਰਧਾਨ ਮੰਤਰੀ ਦੇਉਬਾ ਨੂੰ ਲਗਾਤਾਰ ਦੂਜੀ ਵਾਰ ਚੁਣਿਆ ਪਾਰਟੀ ਪ੍ਰਧਾਨ
Wednesday, Dec 15, 2021 - 08:26 PM (IST)
ਕਾਠਮੰਡੂ-ਨੇਪਾਲ ਦੀ ਸਭ ਤੋਂ ਵੱਡੀ ਲੋਕਤਾਂਤਰਿਕ ਪਾਰਟੀ ਨੇਪਾਲੀ ਕਾਂਗਰਸ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਨੂੰ ਚਾਰ ਸਾਲ ਦੇ ਕਾਰਜਕਾਲ ਲਈ ਪਾਰਟੀ ਦਾ ਪ੍ਰਧਾਨ ਚੁਣਿਆ। ਨੇਪਾਲੀ ਕਾਂਗਰਸ ਦੇ 14ਵੇਂ ਜਨਰਲ ਇਜਲਾਸ ਮੁਤਾਬਕ, ਪੰਜ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਦੇਉਬਾ ਨੂੰ ਦੂਜੇ ਪੜਾਅ ਦੀਆਂ ਚੋਣਾਂ 'ਚ 2733 ਵੋਟਾਂ ਮਿਲੀਆਂ ਅਤੇ ਉਨ੍ਹਾਂ ਨੇ ਸ਼ੇਖਰ ਕੋਇਰਾਲਾ ਨੂੰ ਹਰਾ ਦਿੱਤਾ, ਜਿਨ੍ਹਾਂ ਨੂੰ 1855 ਵੋਟਾਂ ਮਿਲੀਆਂ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀਆਂ ਉਦਯੋਗ ਵਿਰੋਧੀ ਨੀਤੀਆਂ ਕਾਰਨ ਲੱਕੜ ਆਧਾਰਿਤ ਇੰਡਸਟਰੀ ਬੰਦ ਹੋਣ ਦੇ ਕੰਢੇ
ਕੋਇਰਾਲਾ, ਸਾਬਕਾ ਪ੍ਰਧਾਨ ਮੰਤਰੀ ਗਿਰਿਜਾ ਪ੍ਰਸਾਦ ਕੋਇਰਾਲਾ ਦੇ ਭਤੀਜੇ ਹਨ। ਮੰਗਲਵਾਰ ਨੂੰ ਹੋਈਆਂ ਵੋਟਾਂ 'ਚ ਕੁੱਲ 4623 ਵੋਟਾਂ ਪਈਆਂ ਅਤੇ 35 ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ। ਪਹਿਲੇ ਪੜਾਅ ਦੀਆਂ ਚੋਣਾਂ 'ਚ ਕੋਈ ਫੈਸਲਾ ਨਹੀਂ ਹੋ ਸਕਿਆ ਸੀ ਕਿਉਂਕਿ ਪੰਜ ਉਮੀਦਵਾਰਾਂ 'ਚੋਂ ਕਿਸੇ ਨੂੰ ਵੀ 50 ਫੀਸਦੀ ਤੋਂ ਜ਼ਿਆਦਾ ਵੋਟਾਂ ਦਾ ਸਪੱਸ਼ਟ ਬਹੁਤਮ ਨਹੀਂ ਮਿਲਿਆ ਸੀ। ਪਹਿਲੇ ਪੜਾਅ ਦੀਆਂ ਵੋਟਾਂ 'ਚ ਦੇਉਬਾ ਨੂੰ 2,258 ਵੋਟਾਂ ਮਿਲੀਆਂ ਸਨ ਜਦਕਿ ਕੋਇਰਾਲਾ ਨੂੰ 1702 ਵੋਟਾਂ ਮਿਲੀਆਂ ਹਨ।
ਇਹ ਵੀ ਪੜ੍ਹੋ : ਜਰਮਨ ਚਾਂਸਲਰ ਸ਼ੋਲਜ਼ ਨੇ ਕੋਵਿਡ ਵਿਰੁੱਧ ਲੜਾਈ ਜਿੱਤਣ ਦਾ ਲਿਆ ਸੰਕਲਪ
ਪਾਰਟੀ ਦੇ ਨਿਯਮਾਂ ਮੁਤਾਬਕ, ਪਾਰਟੀ ਦਾ ਪ੍ਰਧਾਨ ਬਣਨ ਲਈ ਉਮੀਦਵਾਰ ਨੂੰ 50 ਫੀਸਦੀ ਤੋਂ ਜ਼ਿਆਦਾ ਵੋਟਾਂ ਹਾਸਲ ਕਰਨੀਆਂ ਹੁੰਦੀਆਂ ਹਨ। ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਪਹਿਲੇ ਅਤੇ ਦੂਜੇ ਪੜਾਅ ਦੀਆਂ ਵੋਟਾਂ 'ਚ ਜ਼ਿਆਦਾ ਵੋਟਾਂ ਹਾਸਲ ਕਰਨ ਵਾਲੇ ਉਮੀਦਵਾਰਾਂ ਦਰਮਿਆਨ ਮੁਕਾਬਲਾ ਹੁੰਦਾ ਹੈ। ਮੰਗਲਵਾਰ ਨੂੰ ਦੂਜੇ ਪੜਾਅ ਦੀਆਂ ਚੋਣਾਂ ਹੋਈਆਂ ਸਨ। ਪਹਿਲੇ ਪੜਾਅ ਦੀਆਂ ਚੋਣਾਂ ਨੇ ਦੂਜੇ ਪੜਾਅ ਦੀਆਂ ਚੋਣਾਂ 'ਚ 75 ਸਾਲਾ ਦੇਉਬਾ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਜਿਸ ਨਾਲ ਉਨ੍ਹਾਂ ਦੀ ਜਿੱਤ ਆਸਾਨ ਹੋ ਗਈ।
ਇਹ ਵੀ ਪੜ੍ਹੋ : ਜਾਸੂਸੀ ਕਰਨ ਵਾਲਾ ਪੇਗਾਸਸ ਸਪਾਈਵੇਅਰ ਹੋਵੇਗਾ ਬੰਦ, US ਕੰਪਨੀ ਨੇ ਖਰੀਦਣ 'ਚ ਦਿਖਾਈ ਦਿਲਚਸਪੀ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।