ਸਰਕਾਰ ਨੂੰ ਡੇਗਣ ਦੀਆਂ ਕੀਤੀਆਂ ਜਾ ਰਹੀਆਂ ਹਨ ਕੋਸ਼ਿਸ਼ਾਂ: ਨੇਪਾਲੀ PM ਓਲੀ

Thursday, Oct 24, 2024 - 03:22 PM (IST)

ਕਾਠਮੰਡੂ (ਏਜੰਸੀ)- ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਬੁੱਧਵਾਰ ਨੂੰ ਕਿਹਾ ਕਿ ਨਫਰਤ ਅਤੇ ਟਕਰਾਅ ਨੂੰ ਉਤਸ਼ਾਹਤ ਕਰਕੇ ਰਾਸ਼ਟਰੀ ਏਕਤਾ ਨੂੰ ਕਮਜ਼ੋਰ ਕਰਨ ਅਤੇ ਸਰਕਾਰ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜੋ ਦੇਸ਼ ਅਤੇ ਇਸ ਦੇ ਲੋਕਾਂ ਲਈ ਅਸਵੀਕਾਰਨਯੋਗ ਹਨ। ਓਲੀ ਨੇ ਸਰਕਾਰ ਡਿੱਗਣ ਦੇ ਸਬੰਧ ਵਿਚ ਵਿਰੋਧੀ ਪਾਰਟੀਆਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਨੂੰ ਖਾਰਜ ਕਰ ਦਿੱਤਾ।

ਇਹ ਵੀ ਪੜ੍ਹੋ: ਕੀ ਸੁਧਰ ਜਾਣਗੇ ਭਾਰਤ-ਚੀਨ ਸਬੰਧ? ਸ਼ੀ ਜਿਨਪਿੰਗ ਨੇ ਮੋਦੀ ਦੇ ਸੁਝਾਵਾਂ ਨਾਲ ਪ੍ਰਗਟਾਈ ਸਹਿਮਤੀ

ਉਨ੍ਹਾਂ ਨੇ ਇੱਥੇ ਸਿੰਘ ਦਰਬਾਰ ਵਿਖੇ ਪ੍ਰਧਾਨ ਮੰਤਰੀ ਦਫ਼ਤਰ ਵਿਖੇ ਕਰਵਾਏ ਇਕ ਸਮਾਗਮ ਦੌਰਾਨ ਬੋਲਦਿਆਂ ਕਿਹਾ ਕਿ ਨੇਪਾਲੀ ਕਾਂਗਰਸ ਅਤੇ ਸੀ.ਪੀ.ਐੱਨ.-ਯੂ.ਐੱਮ.ਐੱਲ. ਵਰਗੀਆਂ ਵੱਡੀਆਂ ਪਾਰਟੀਆਂ ਨਾਲ ਮਿਲ ਕੇ ਬਣੀ ਮੌਜੂਦਾ ਗੱਠਜੋੜ ਸਰਕਾਰ ਨੂੰ ਕਿਸੇ ਨੂੰ ਵੀ ਡੇਗਣ ਦੀ ਹਿੰਮਤ ਨਹੀਂ ਕਰਨੀ ਚਾਹੀਦੀ, ਜਿਸ ਦੀ ਸਮਰੱਥਾ ਅਤੇ ਇਤਿਹਾਸਕ ਆਧਾਰ ਦੋਵੇਂ ਹਨ।

ਇਹ ਵੀ ਪੜ੍ਹੋ: ਪੁਤਿਨ ਨੇ ਭਾਰਤ ਦੀ ਆਰਥਿਕ ਤਰੱਕੀ ਲਈ PM ਮੋਦੀ ਦੀ ਕੀਤੀ ਤਾਰੀਫ਼, ਕਿਹਾ- ਇਹ ਬ੍ਰਿਕਸ ਦੇਸ਼ਾਂ ਲਈ ਉਦਾਹਰਣ

ਉਨ੍ਹਾਂ ਕਿਹਾ ਕਿ ਸਰਕਾਰ ਸੰਵਿਧਾਨ ਅਤੇ ਜਮਹੂਰੀਅਤ ਦੀ ਰਾਖੀ ਕਰਨ, ਰਾਸ਼ਟਰੀ ਏਕਤਾ ਨੂੰ ਮਜ਼ਬੂਤ ​​ਕਰਨ, ਸਮਾਜਿਕ ਸਦਭਾਵਨਾ ਲਿਆਉਣ, ਸਮਾਜਿਕ ਨਿਆਂ ਅਤੇ ਸਮਾਨਤਾ ਨੂੰ ਬਣਾਈ ਰੱਖਣ ਦੀ ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਓਲੀ ਨੇ ਕਿਹਾ ਕਿ ਮੌਜੂਦਾ ਸਰਕਾਰ ਰਾਸ਼ਟਰੀ ਹਿੱਤਾਂ, ਚੰਗੇ ਪ੍ਰਸ਼ਾਸਨ ਅਤੇ ਵਿਕਾਸ ਨਾਲ ਜੁੜੇ ਮੁੱਦਿਆਂ 'ਤੇ ਕਿਸੇ ਨਾਲ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਨ੍ਹਾਂ ਨੇ ਅਪਰਾਧ ਕਦੋਂ ਵੀ ਕੀਤਾ ਹੋਵੇ।

ਇਹ ਵੀ ਪੜ੍ਹੋ: ਇਸ ਏਅਰਪੋਰਟ 'ਤੇ ਲਾਗੂ ਹੋਇਆ ਸਖ਼ਤ ਨਿਯਮ, ਵਿਦਾਈ ਮੌਕੇ ਸਿਰਫ਼ 3 ਮਿੰਟ ਮਿਲ ਸਕੋਗੇ ਗਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


cherry

Content Editor

Related News