ਪਾਕਿਸਤਾਨੀਆਂ ਨੂੰ ਵੱਡਾ ਝਟਕਾ, ਸਰਕਾਰ ਨੇ ਬਿਜਲੀ ਦੀਆਂ ਕੀਮਤਾਂ 'ਚ ਕੀਤਾ ਭਾਰੀ ਵਾਧਾ

Wednesday, Jul 26, 2023 - 10:31 AM (IST)

ਪਾਕਿਸਤਾਨੀਆਂ ਨੂੰ ਵੱਡਾ ਝਟਕਾ, ਸਰਕਾਰ ਨੇ ਬਿਜਲੀ ਦੀਆਂ ਕੀਮਤਾਂ 'ਚ ਕੀਤਾ ਭਾਰੀ ਵਾਧਾ

ਇਸਲਾਮਾਬਾਦ: ਮਹਿੰਗਾਈ ਨਾਲ ਜੂਝ ਰਹੀ ਪਾਕਿਸਤਾਨ ਦੀ ਜਨਤਾ ਨੂੰ ਇਕ ਹੋਰ ਝਟਕਾ ਲੱਗਾ ਹੈ। ਪਾਕਿਸਤਾਨ ਵਿੱਚ ਬਿਜਲੀ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਸ਼ਹਿਬਾਜ਼ ਸ਼ਰੀਫ ਦੀ ਸਰਕਾਰ ਤੋਂ ਬਾਅਦ ਪਾਕਿਸਤਾਨ ਦੇ ਬਿਜਲੀ ਬੋਰਡ, ਜਿਸ ਨੂੰ ਨੈਸ਼ਨਲ ਇਲੈਕਟ੍ਰਿਕ ਪਾਵਰ ਰੈਗੂਲੇਟਰੀ ਅਥਾਰਟੀ (ਨੇਪਰਾ) ਕਿਹਾ ਜਾਂਦਾ ਹੈ, ਨੇ ਬਿਜਲੀ ਦੀਆਂ ਕੀਮਤਾਂ ਵਿੱਚ ਸਾਢੇ ਸੱਤ ਰੁਪਏ (7.50 ਰੁਪਏ ) ਪ੍ਰਤੀ ਯੂਨਿਟ ਵਾਧਾ ਕਰ ਦਿੱਤਾ ਹੈ। ਨੇਪਰਾ ਵੱਲੋਂ ਬਿਜਲੀ ਬਿੱਲਾਂ ਵਿੱਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਬਿਜਲੀ ਰੈਗੂਲੇਟਰੀ ਅਥਾਰਟੀ ਨੇ ਮੰਗਲਵਾਰ ਨੂੰ ਜਾਰੀ ਨੋਟੀਫਿਕੇਸ਼ਨ 'ਚ ਕਿਹਾ ਕਿ ਬਿਜਲੀ ਦੀਆਂ ਨਵੀਆਂ ਦਰਾਂ 1 ਜੁਲਾਈ, 2023 ਤੋਂ ਲਾਗੂ ਹੋਣਗੀਆਂ।

ਪੜ੍ਹੋ ਇਹ ਅਹਿਮ ਖ਼ਬਰ-ਯੂਕੇ ਨੇ ਭਾਰਤੀ ਨੌਜਵਾਨਾਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ, 'ਯੰਗ ਪ੍ਰੋਫੈਸ਼ਨਲ ਵੀਜ਼ਾ ਸਕੀਮ' ਦੇ ਦੂਜੇ ਪੜਾਅ ਦਾ ਐਲਾਨ

ਬਿਜਲੀ ਦੀਆਂ ਮੌਜੂਦਾ ਕੀਮਤਾਂ ਵਿਚ ਵਾਧਾ

ਨੇਪਰਾ ਨੇ ਅੱਗੇ ਦੱਸਿਆ ਕਿ ਸੋਮਵਾਰ (24 ਜੁਲਾਈ) ਨੂੰ ਨੇਪਰਾ ਟਾਵਰ ਇਸਲਾਮਾਬਾਦ ਵਿਖੇ ਹੋਈ ਇਸ ਮਾਮਲੇ 'ਤੇ ਜਨਤਕ ਸੁਣਵਾਈ ਤੋਂ ਬਾਅਦ ਟੈਰਿਫ ਵਿੱਚ ਵਾਧੇ ਦੀ ਮੰਗ ਕਰਨ ਵਾਲੀ ਫੈਡਰਲ ਸਰਕਾਰ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਗਈ। ਨੋਟੀਫਿਕੇਸ਼ਨ 'ਚ ਕਿਹਾ ਗਿਆ ਕਿ ਸੁਣਵਾਈ ਦੌਰਾਨ ਬਿਜਲੀ ਮੰਤਰਾਲੇ ਨੇ ਕਿਹਾ ਕਿ ਨੇਪਰਾ ਨੂੰ "ਇੰਸਟੈਂਟ ਮੋਸ਼ਨ" ਰਾਹੀਂ ਆਪਣਾ ਮਾਲੀਆ ਵਧਾਉਣ ਦੀ ਲੋੜ ਹੈ, ਇਸੇ ਲਈ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਪਾਕਿਸਤਾਨ ਸਰਕਾਰ ਨੇ ਬਿਜਲੀ ਦੇ ਬੇਸ ਟੈਰਿਫ ਵਿੱਚ 7.50 ਰੁਪਏ ਪ੍ਰਤੀ ਯੂਨਿਟ ਤੱਕ ਦੇ ਭਾਰੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇੱਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਸੀ ਕਿ ਲਾਈਫਲਾਈਨ (100 ਯੂਨਿਟਾਂ ਤੱਕ) ਅਤੇ ਖਪਤਕਾਰਾਂ ਦੀ ਸੁਰੱਖਿਅਤ ਸ਼੍ਰੇਣੀ (101-200 ਯੂਨਿਟ ਪ੍ਰਤੀ ਮਹੀਨਾ) ਨੂੰ ਬਿਜਲੀ ਦਰਾਂ ਵਿੱਚ ਹਾਲ ਹੀ ਵਿੱਚ ਕੀਤੇ ਗਏ ਭਾਰੀ ਵਾਧੇ ਤੋਂ ਛੋਟ ਦਿੱਤੀ ਜਾਵੇਗੀ ਪਰ ਅਜਿਹਾ ਨਹੀਂ ਕੀਤਾ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਬਿਜਲੀ ਵੰਡ ਕੰਪਨੀਆਂ ਵੱਡੇ ਘਾਟੇ ਵਿੱਚ ਚੱਲ ਰਹੀਆਂ ਹਨ, ਇਸ ਲਈ ਰੈਵੇਨਿਊ ਵਧਾਉਣ ਲਈ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਬਿਜਲੀ ਦੀਆਂ ਨਵੀਆਂ ਕੀਮਤਾਂ ਨੂੰ ਜੋੜਨ ਤੋਂ ਬਾਅਦ ਹੁਣ ਪਾਕਿਸਤਾਨ ਵਿੱਚ ਬਿਜਲੀ ਦਰ 1 ਜੁਲਾਈ, 2023 ਤੋਂ 29.78 ਰੁਪਏ ਪ੍ਰਤੀ ਯੂਨਿਟ ਹੋ ਗਈ ਹੈ, ਜਦੋਂ ਕਿ ਸਰਕਾਰ ਨੇ ਪਹਿਲਾਂ ਬਿਜਲੀ ਦਰ 24.82 ਰੁਪਏ ਪ੍ਰਤੀ ਯੂਨਿਟ ਰੱਖਣ ਦਾ ਫ਼ੈਸਲਾ ਕੀਤਾ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News