ਨੇਤਨਯਾਹੂ ਨੇ ਟਰੰਪ 'ਤੇ ਹਮਲੇ 'ਤੇ ਪ੍ਰਗਟਾਈ ਚਿੰਤਾ

Sunday, Jul 14, 2024 - 04:14 PM (IST)

ਨੇਤਨਯਾਹੂ ਨੇ ਟਰੰਪ 'ਤੇ ਹਮਲੇ 'ਤੇ ਪ੍ਰਗਟਾਈ ਚਿੰਤਾ

ਵਾਸ਼ਿੰਗਟਨ (ਯੂ. ਐੱਨ. ਆਈ.) ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹੋਏ ਹਮਲੇ 'ਤੇ ਚਿੰਤਾ ਪ੍ਰਗਟਾਈ ਹੈ। ਇਹ ਜਾਣਕਾਰੀ ਵਾਸ਼ਿੰਗਟਨ ਪੋਸਟ ਨੇ ਦਿੱਤੀ। ਨੇਤਨਯਾਹੂ ਨੇ ਟਵਿੱਟਰ 'ਤੇ ਪੋਸਟ ਕੀਤਾ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਸਾਰਾ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ 'ਤੇ ਹੋਏ ਹਮਲੇ ਤੋਂ ਹੈਰਾਨ ਹਨ। ਉਸ ਨੇ ਲਿਖਿਆ, 'ਅਸੀਂ ਉਸ ਦੀ ਸੁਰੱਖਿਆ ਅਤੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।'

ਪੜ੍ਹੋ ਇਹ ਅਹਿਮ ਖ਼ਬਰ-ਟਰੰਪ 'ਤੇ ਹਮਲਾ ਅਮਰੀਕੀ ਲੋਕਤੰਤਰ ਦੇ ਇਤਿਹਾਸ ਦਾ 'ਕਾਲਾ ਅਧਿਆਏ': ਭਾਰਤੀ-ਅਮਰੀਕੀ

ਨਾਟੋ ਮੁਖੀ ਨੇ ਟਰੰਪ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ 

ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਕੱਤਰ ਜਨਰਲ ਜੇਂਸ ਸਟੋਲਟਨਬਰਗ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹੋਏ ਜਾਨਲੇਵਾ ਹਮਲੇ ਦੀ ਸਖਤ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਲੋਕਤੰਤਰ 'ਚ ਹਿੰਸਾ ਦੀ ਕੋਈ ਥਾਂ ਨਹੀਂ ਹੈ। ਸਟੋਲਟਨਬਰਗ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਟਰੰਪ 'ਤੇ ਹਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਉਹ ਸਾਬਕਾ ਰਾਸ਼ਟਰਪਤੀ ਦੀ ਹੱਤਿਆ ਦੀ ਕੋਸ਼ਿਸ਼ ਦੀ ਘਟਨਾ ਤੋਂ ਹੈਰਾਨ ਹਨ। ਉਸ ਨੇ ਕਿਹਾ, "ਸਾਡੀ ਆਜ਼ਾਦੀ ਅਤੇ ਕਦਰਾਂ-ਕੀਮਤਾਂ ਦੀ ਰੱਖਿਆ ਲਈ ਨਾਟੋ ਸਹਿਯੋਗੀ ਇਕੱਠੇ ਖੜ੍ਹੇ ਹਨ, ਮੈਂ ਸਾਬਕਾ ਰਾਸ਼ਟਰਪਤੀ ਟਰੰਪ ਦੀ ਹੱਤਿਆ ਦੀ ਕੋਸ਼ਿਸ਼ ਤੋਂ ਹੈਰਾਨ ਹਾਂ। ਮੈਂ ਉਸ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ ਅਤੇ ਮੇਰੀ ਹਮਦਰਦੀ ਪ੍ਰਭਾਵਿਤ ਲੋਕਾਂ ਦੇ ਨਾਲ ਹੈ।''  ਸਟੋਲਟਨਬਰਗ ਨੇ ਕਿਹਾ, ''ਮੈਂ ਇਸ ਹਮਲੇ ਦੀ ਨਿੰਦਾ ਕਰਦਾ ਹਾਂ। ਸਾਡੇ ਲੋਕਤੰਤਰ ਵਿੱਚ ਸਿਆਸੀ ਹਿੰਸਾ ਲਈ ਕੋਈ ਥਾਂ ਨਹੀਂ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News