ਨੇਤਨਯਾਹੂ ਨੇ ਬਾਈਡੇਨ ਅਤੇ ਹੈਰਿਸ ਨਾਲ ਕੀਤੀ ਮੁਲਾਕਾਤ
Friday, Jul 26, 2024 - 03:56 AM (IST)

ਵਾਸ਼ਿੰਗਟਨ (ਭਾਸ਼ਾ) - ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਵੀਰਵਾਰ ਨੂੰ ਵ੍ਹਾਈਟ ਹਾਊਸ ’ਚ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ਕਰ ਕੇ ਗਾਜ਼ਾ ’ਚ ਜਾਰੀ ਜੰਗ ’ਤੇ ਚਰਚਾ ਕੀਤੀ।
ਸਾਲ 2020 ਤੋਂ ਬਾਅਦ ਨੇਤਨਯਾਹੂ ਪਹਿਲੀ ਵਾਰ ਵ੍ਹਾਈਟ ਹਾਊਸ ਗਏ। ਪਿਛਲੀ ਵਾਰ ਜਦੋਂ ਉਹ ਵ੍ਹਾਈਟ ਹਾਊਸ ਗਏ ਸਨ, ਉਦੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਸਨ। ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ, ਜਦੋਂ ਗਾਜ਼ਾ ’ਚ 9 ਮਹੀਨਿਆਂ ਤੋਂ ਜਾਰੀ ਜੰਗ ਨੂੰ ਖਤਮ ਕਰਨ ਲਈ ਦਬਾਅ ਵਧ ਰਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e