ਈਰਾਨ ਵੱਲੋਂ ਮੇਰੀ ਹੱਤਿਆ ਦੀ ਕੋਸ਼ਿਸ਼ ਕਰਨਾ ਵੱਡੀ ਗਲਤੀ : ਨੇਤਨਯਾਹੂ
Monday, Oct 21, 2024 - 10:34 AM (IST)
ਯੇਰੂਸ਼ਲਮ (ਏਜੰਸੀ)- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਈਰਾਨ ਦੇ ਏਜੰਟਾਂ ਨੇ ਉਨ੍ਹਾਂ ਦੀ ਅਤੇ ਉਨ੍ਹਾਂ ਦੀ ਪਤਨੀ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕਰ ਕੇ ਵੱਡੀ ਗਲਤੀ ਕੀਤੀ ਹੈ। ਨੇਤਨਯਾਹੂ ਨੇ ਲਿਬਨਾਨ ਵੱਲੋਂ ਕੀਤੇ ਗਏ ਡ੍ਰੋਨ ਹਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਦਾ ਉਦੇਸ਼ ਉੱਤਰੀ ਸ਼ਹਿਰ ਕੈਸਰੀਆ ਵਿਚ ਉਨ੍ਹਾਂ ਦੀ ਨਿੱਜੀ ਰਿਹਾਇਸ਼ ਨੂੰ ਨਿਸ਼ਾਨਾ ਬਣਾਉਣਾ ਸੀ। ਬਾਅਦ ’ਚ ਡ੍ਰੋਨ ਨੇ ਸ਼ਹਿਰ ਦੇ ਇਕ ਹੋਰ ਘਰ ਨੂੰ ਨਿਸ਼ਾਨਾ ਬਣਾਇਆ, ਜਿਸ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਕਿ ਹਮਲੇ ਸਮੇਂ ਨੇਤਨਯਾਹੂ ਅਤੇ ਉਨ੍ਹਾਂ ਦੀ ਪਤਨੀ ਆਪਣੀ ਨਿੱਜੀ ਰਿਹਾਇਸ਼ ਵਿਚ ਨਹੀਂ ਸਨ।
ਇਹ ਵੀ ਪੜ੍ਹੋ: ਭਾਰਤ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ’ਚ ਨੁਮਾਇੰਦਗੀ ਮਿਲਣੀ ਚਾਹੀਦੀ : ਰੂਸ
ਨੇਤਨਯਾਹੂ ਨੇ ਬਿਆਨ ਵਿਚ ਕਿਹਾ ਕਿ ਇਹ ਮੈਨੂੰ ਅਤੇ ਇਜ਼ਰਾਈਲ ਨੂੰ ਪੀੜ੍ਹੀਆਂ ਤੱਕ ਸਾਡੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਡੇ ਦੁਸ਼ਮਣਾਂ ਵਿਰੁੱਧ ਲੜਾਈ ਜਾਰੀ ਰੱਖਣ ਤੋਂ ਨਹੀਂ ਰੋਕ ਸਕੇਗਾ। ਮੈਂ ਈਰਾਨੀਆਂ ਅਤੇ ਉਸ ਦੇ ਸਹਿਯੋਗੀਆਂ ਨੂੰ ਕਹਿੰਦਾ ਹਾਂ ਕਿ ਜੋ ਕੋਈ ਵੀ ਇਜ਼ਰਾਈਲੀ ਨਾਗਰਿਕਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ, ਉਸ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ। ਅਸੀਂ ਤੁਹਾਡੇ ਅੱਤਵਾਦੀਆਂ ਨੂੰ ਖਤਮ ਕਰਨਾ ਜਾਰੀ ਰੱਖਾਂਗੇ, ਗਾਜ਼ਾ ਤੋਂ ਸਾਡੇ ਅਗਵਾ ਕੀਤੇ ਗਏ ਲੋਕਾਂ ਨੂੰ ਵਾਪਸ ਲਿਆਵਾਂਗੇ ਅਤੇ ਉੱਤਰੀ ਖੇਤਰ ਦੇ ਨਿਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਨੂੰ ਵਾਪਸ ਲਿਆਵਾਂਗੇ।
ਇਹ ਵੀ ਪੜ੍ਹੋ: ਕੈਨੇਡਾ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ’ਚ ਗਿਰਾਵਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8