ਚੀਨ ''ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ ਘਟੀ

02/20/2020 11:21:00 AM

ਬੀਜਿੰਗ— ਚੀਨ 'ਚ ਕੋਰੋਨਾ ਵਾਇਰਸ ਕਾਰਨ ਪਿਛਲੇ ਤਕਰੀਬਨ ਇਕ ਮਹੀਨੇ ਤੋਂ ਰੋਜ਼ਾਨਾ ਦਰਜ ਹੋਣ ਵਾਲੇ ਮਾਮਲਿਆਂ ਦੀ ਗਿਣਤੀ ਵੀਰਵਾਰ ਨੂੰ ਘੱਟ ਰਹੀ। ਰਾਸ਼ਟਰੀ ਸਿਹਤ ਆਯੋਗ ਨੇ ਦੱਸਿਆ ਕਿ ਹੁਬੇਈ ਸੂਬੇ 'ਚ ਵੀਰਵਾਰ ਨੂੰ 628 ਅਤੇ ਦੇਸ਼ ਦੇ ਹੋਰ ਹਿੱਸਿਆਂ 'ਚ 45 ਨਵੇਂ ਮਾਮਲੇ ਦਰਜ ਕੀਤੇ ਗਏ। ਇਹ ਰਾਹਤ ਦੀ ਖਬਰ ਹੈ ਕਿ ਵਾਇਰਸ ਦੇ ਘੱਟ ਮਾਮਲੇ ਦੇਖਣ ਨੂੰ ਮਿਲੇ ਹਨ।


ਜ਼ਿਕਰਯੋਗ ਹੈ ਕਿ ਹੁਣ ਤਕ ਚੀਨ 'ਚ ਕੋਰੋਨਾ ਵਾਇਰਸ ਕਾਰਨ 2,118 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 74,576 ਲੋਕ ਵਾਇਰਸ ਦੀ ਲਪੇਟ 'ਚ ਆ ਚੁੱਕੇ ਹਨ। ਨਵੇਂ ਮਾਮਲਿਆਂ 'ਚ ਕਾਫੀ ਕਮੀ ਆਈ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ 25 ਤੋਂ ਵਧੇਰੇ ਦੇਸ਼ਾਂ 'ਚ ਫੈਲ ਚੁੱਕਾ ਹੈ। ਜਨਵਰੀ ਦੇ ਅਖੀਰ 'ਚ ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਵਾਇਰਸ ਦੇ ਵਧਦੇ ਵਾਇਰਸ ਦੇ ਮੱਦੇਨਜ਼ਰ ਵਿਸ਼ਵ ਸਿਹਤ ਐਮਰਜੈਂਸੀ ਘੋਸ਼ਿਤ ਕੀਤਾ ਸੀ। ਚੀਨ ਤੋਂ ਬਾਹਰ ਜਾਪਾਨ 'ਚ ਖੜ੍ਹੇ ਕਰੂਜ਼ ਜਹਾਜ਼ 'ਚ ਸਭ ਤੋਂ ਵਧ ਮਾਮਲੇ ਦਰਜ ਕੀਤੇ ਗਏ ਹਨ।


Related News