ਕਰੇਮੋਨਾ ''ਚ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਨਵੀਂ ਕਮੇਟੀ ਦਾ ਗਠਨ, ਭਾਈ ਦੂਹੜਾ ਸੰਭਾਲਣਗੇ ਮੁੱਖ ਸੇਵਾਦਾਰ ਵਜੋਂ ਕਮਾਨ
Tuesday, May 19, 2026 - 07:56 AM (IST)
ਰੋਮ (ਦਲਵੀਰ ਸਿੰਘ ਕੈਂਥ) : ਇਟਲੀ ਵਿੱਚ ਸਿੱਖੀ ਦੇ ਬੂਟੇ ਨੂੰ ਪ੍ਰਫੁੱਲਤ ਕਰਨ ਵਿੱਚ ਅਹਿਮ ਸੇਵਾ ਨਿਭਾਉਣ ਵਾਲੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਕਲਗੀਧਰ ਸਾਹਿਬ ਤੌਰੇ ਦੀ ਪਿਚਨਾਰਦੀ ਕਰੇਮੋਨਾ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੱਸਿਆ ਗਿਆ ਕਿ ਭਾਈ ਜਸਵਿੰਦਰ ਸਿੰਘ ਦੂਹੜਾ ਨੂੰ ਸਰਬਸੰਮਤੀ ਨਾਲ ਮੁੱਖ ਸੇਵਾਦਾਰ ਦੀ ਸੇਵਾ ਸੌਂਪੀ ਗਈ।

ਜ਼ਿਕਰਯੋਗ ਹੈ ਕਿ ਭਾਈ ਦੂਹੜਾ ਸਾਹਿਬ ਬੀਤੇ 27 ਸਾਲਾਂ ਤੋਂ ਪਹਿਲਾਂ ਵੇਸਕੋਵਾਤੋ ਵਿਖੇ ਗੁਰਦੁਆਰਾ ਸਾਹਿਬ ਅਤੇ ਉਪਰੰਤ ਮੌਜੂਦਾ ਗੁਰਦੁਆਰਾ ਸਾਹਿਬ ਵਿਖੇ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਇਸ ਤੋਂ ਇਲਾਵਾ ਨਵੀਂ ਕਮੇਟੀ ਦਾ ਵਿਸਤਾਰ ਕਰਦਿਆਂ 30 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਅਤੇ 20 ਸਲਾਹਕਾਰ ਵੀ ਚੁਣੇ ਗਏ ਤਾਂ ਜੋ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਅਤੇ ਆਰੰਭੇ ਨਵੇਂ ਕਾਰਜ ਜਿਵੇਂ ਸੰਗਤਾਂ ਦੀ ਸਹੂਲਤ ਲਈ ਖਰੀਦੀ ਗਈ ਜ਼ਮੀਨ ਵਿੱਚ ਪਾਰਕਿੰਗ ਤਿਆਰ ਕਰਵਾਉਣੀ ਆਦਿ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਕੀਤਾ ਜਾ ਸਕੇ। ਭਾਈ ਜਸਵਿੰਦਰ ਸਿੰਘ ਦੂਹੜਾ ਨੇ ਮੁੱਖ ਸੇਵਾਦਾਰ ਚੁਣੇ ਜਾਣ 'ਤੇ ਸਤਿਗੁਰੂ ਸੱਚੇ ਪਾਤਸ਼ਾਹ ਜੀ ਦਾ ਸ਼ੁਕਰਾਨਾ ਕੀਤਾ ਅਤੇ ਕਿਹਾ ਕਿ ਇਲਾਕਾ ਨਿਵਾਸੀ ਸਾਧ ਸੰਗਤ ਦਾ ਹਮੇਸ਼ਾ ਤੋਂ ਹੀ ਪ੍ਰਬੰਧਕ ਕਮੇਟੀ ਨੂੰ ਬਹੁਤ ਸਹਿਯੋਗ ਰਿਹਾ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਚੁਣੀ ਗਈ ਕਮੇਟੀ ਅਤੇ ਇਲਾਕਾ ਨਿਵਾਸੀ ਸਾਧ ਸੰਗਤ ਦੇ ਸਹਿਯੋਗ ਸਦਕਾ ਸੌਂਪੀ ਗਈ ਸੇਵਾ ਤਨਦੇਹੀ ਨਾਲ ਨਿਭਾਉਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
