''ਬ੍ਰਿਸਬੇਨ ਪੰਜਾਬੀ ਪ੍ਰੈੱਸ ਕਲੱਬ'' ਦੀ ਨਵੀਂ ਕਮੇਟੀ ਦੀ ਚੋਣ ਹੋਈ

10/26/2017 8:07:07 AM


ਮੈਲਬੋਰਨ, (ਮਨਦੀਪ ਸਿੰਘ ਸੈਣੀ)— ਬ੍ਰਿਸਬੇਨ ਪੰਜਾਬੀ ਪ੍ਰੈੱਸ ਕਲੱਬ ਦੇ ਅਹੁਦੇਦੱਰਾਂ ਵਲੋਂ ਸਲਾਨਾ ਬੈਠਕ ਕੀਤੀ ਗਈ, ਜਿਸ 'ਚ ਬੀਤੇ ਵਰ੍ਹੇ ਦੀਆਂ ਗਤੀਵਿਧੀਆਂ 'ਤੇ ਵਿਚਾਰ-ਚਰਚਾ ਕਰਨ ਉਪਰੰਤ ਪ੍ਰੈੱਸ ਕਲੱਬ ਦੀ ਸਰਬਸੰਮਤੀ ਨਾਲ ਨਵੀਂ ਕਮੇਟੀ ਦੀ ਚੋਣ ਕੀਤੀ ਗਈ। ਜਿਸ 'ਚ ਹਰਪ੍ਰੀਤ ਸਿੰਘ ਕੋਹਲੀ ਪ੍ਰਧਾਨ, ਸੁਰਿੰਦਰਪਾਲ ਸਿੰਘ ਖੁਰਦ ਉਪ ਪ੍ਰਧਾਨ, ਜਗਜੀਤ ਸਿੰਘ ਖੋਸਾ ਜਨਰਲ ਸਕੱਤਰ, ਗੁਰਸੇਵਕ ਸਿੰਘ ਸਕੱਤਰ, ਦਲਜੀਤ ਸਿੰਘ ਖਜ਼ਾਨਚੀ 'ਤੇ ਪ੍ਰੈੱਸ ਸਕੱਤਰ ਦੀ ਜ਼ਿੰਮੇਵਾਰੀ ਹਰਜੀਤ ਸਿੰਘ ਲਸਾੜਾ ਨੂੰ ਸੌਂਪੀ ਗਈ ਹੈ। ਇਸ ਮੌਕੇ ਨਵੇਂ ਬਣੇ ਪ੍ਰਧਾਨ ਹਰਪ੍ਰੀਤ ਸਿੰਘ ਕੋਹਲੀ ਨੇ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਪ੍ਰੈੱਸ ਦੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਹਮੇਸ਼ਾ ਹੀ ਉੁਸਾਰੂ ਅਤੇ ਨਿਰਪੱਖਤਾ ਨਾਲ ਯਤਨਸ਼ੀਲ ਕਾਰਜ ਕਰਦੇ ਰਹਿਣਗੇ। ਕਲੱਬ ਦੀ ਨਵੀਂ ਕਮੇਟੀ ਦੇ ਸਮੂਹ ਅਹੁਦੇਦਾਰਾਂ ਵਲੋਂ ਸਾਬਕਾ ਪ੍ਰਧਾਨ ਹਰਜੀਤ ਸਿੰਘ ਲਸਾੜਾ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਲਈ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ।


Related News