ਦੋ-ਫਾੜ ਹੋ ਗਿਆ ਪਾਕਿਸਤਾਨ ! ਬਣ ਗਿਆ ਨਵਾਂ ਦੇਸ਼, ਫ਼ੌਜ ਨੇ 85 ਫ਼ੀਸਦੀ ਹਿੱਸੇ ''ਤੇ ਕੀਤਾ ਕਬਜ਼ਾ

Wednesday, Jul 15, 2026 - 09:36 AM (IST)

ਦੋ-ਫਾੜ ਹੋ ਗਿਆ ਪਾਕਿਸਤਾਨ ! ਬਣ ਗਿਆ ਨਵਾਂ ਦੇਸ਼, ਫ਼ੌਜ ਨੇ 85 ਫ਼ੀਸਦੀ ਹਿੱਸੇ ''ਤੇ ਕੀਤਾ ਕਬਜ਼ਾ

ਇੰਟਰਨੈਸ਼ਨਲ ਡੈਸਕ- ਪਿਛਲੇ ਲੰਬੇ ਸਮੇਂ ਤੋਂ ਚੱਲਦੇ ਆ ਰਹੇ ਸਰਹੱਦੀ ਵਿਵਾਦ ਨੂੰ ਲੈ ਕੇ ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬਲੋਚਿਸਤਾਨ ਨੇ ਪਾਕਿਸਤਾਨ ਨੂੰ ਕਰਾਰਾ ਝਟਕਾ ਦਿੰਦੇ ਹੋਏ ਖ਼ੁਦ ਨੂੰ ਆਜ਼ਾਦ ਦੇਸ਼ ਐਲਾਨ ਦਿੱਤਾ ਹੈ। 

ਇਸ ਸਬੰਧੀ ਸੋਸ਼ਲ ਮੀਡੀਆ ’ਤੇ ਇਕ ਪੱਤਰ ਸਾਂਝਾ ਕੀਤਾ ਗਿਆ ਹੈ, ਜਿਸ ਵਿਚ ‘ਰਿਪਬਲਿਕ ਆਫ਼ ਬਲੋਚਿਸਤਾਨ’ ਦੇ ਨਾਂ ਨਾਲ ਬਲੋਚਿਸਤਾਨ ਨੂੰ ਆਜ਼ਾਦ ਦੇਸ਼ ਐਲਾਨੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਵਾਇਰਲ ਪੱਤਰ ਵਿਚ ਕਿਹਾ ਗਿਆ ਹੈ ਕਿ ਬਲੋਚਿਸਤਾਨ ਦੀ ਫ਼ੌਜ ਨੇ ਇਲਾਕੇ ਦੇ 85 ਫ਼ੀਸਦੀ ਹਿੱਸੇ ’ਤੇ ਕਬਜ਼ਾ ਕਰ ਲਿਆ ਹੈ। ਇਸ ਦੇ ਨਾਲ ਹੀ ਦੇਸ਼ ਦਾ ਝੰਡਾ, ਰਾਸ਼ਟਰੀ ਗੀਤ, ਨਵੀਂ ਕਰੰਸੀ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਲਾਗੂ ਕਰਨ ਦਾ ਵੀ ਦਾਅਵਾ ਕੀਤਾ ਗਿਆ ਹੈ।

PunjabKesari

ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਗਏ ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਨਵੀਂ ਸਰਕਾਰ ਦਾ ਇਲਾਕੇ ਦੇ ਖਣਿਜਾਂ, ਗੈਸ ਖੇਤਰਾਂ ਅਤੇ ਕੋਲੇ ਦੀਆਂ ਖਾਨਾਂ ’ਤੇ ਪੂਰਾ ਕੰਟਰੋਲ ਹੈ। ਇਸ ਤੋਂ ਇਲਾਵਾ ਪਾਕਿਸਤਾਨ ਦੀਆਂ ਸੁਰੱਖਿਆ ਏਜੰਸੀਆਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਅਸਤੀਫ਼ੇ ਦੇ ਕੇ ਬਲੋਚਿਸਤਾਨ ਦਾ ਸਾਥ ਦੇਣ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ ਸਕਦੈ ਬਜਟ, ਹਰ ਆਮ-ਖ਼ਾਸ ਦੀ ਜੇਬ 'ਤੇ ਪਵੇਗਾ ਅਸਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News