ਇਰਾਨ ਦੇ ਨਵੇਂ ਸੁਪਰੀਮ ਲੀਡਰ ਦੀ ਹਾਲਤ ਗੰਭੀਰ ! ਰਿਪੋਰਟ ''ਚ ਹੋਇਆ ਸਨਸਨੀਖੇਜ਼ ਖ਼ੁਲਾਸਾ
Saturday, Apr 11, 2026 - 01:58 PM (IST)
ਇੰਟਰਨੈਸ਼ਨਲ ਡੈਸਕ- ਇਰਾਨ ਦੇ ਨਵੇਂ ਸੁਪਰੀਮ ਲੀਡਰ ਮੋਜਤਬਾ ਖਾਮੇਨੇਈ ਦੀ ਸਿਹਤ ਨੂੰ ਲੈ ਕੇ ਲਗਾਤਾਰ ਬਣਿਆ ਰਹੱਸ ਹੁਣ ਖ਼ਤਮ ਹੁੰਦਾ ਨਜ਼ਰ ਆ ਰਿਹਾ ਹੈ। ਰਾਇਟਰਜ਼ ਦੀ ਰਿਪੋਰਟ ਅਨੁਸਾਰ, 56 ਸਾਲਾ ਮੋਜਤਬਾ ਖਾਮੇਨੇਈ 28 ਫਰਵਰੀ ਨੂੰ ਤਹਿਰਾਨ ਵਿੱਚ ਹੋਏ ਅਮਰੀਕੀ-ਇਜ਼ਰਾਈਲੀ ਹਵਾਈ ਹਮਲੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ, ਜਿਸ ਵਿੱਚ ਉਨ੍ਹਾਂ ਦੇ ਪਿਤਾ ਅਯਾਤੁੱਲਾ ਅਲੀ ਖਾਮੇਨੇਈ ਦੀ ਮੌਤ ਹੋ ਗਈ ਸੀ।
ਸੂਤਰਾਂ ਅਨੁਸਾਰ, ਉਸ ਘਾਤਕ ਹਮਲੇ ਵਿੱਚ ਮੋਜਤਬਾ ਦਾ ਚਿਹਰਾ ਬੁਰੀ ਤਰ੍ਹਾਂ ਵਿਗੜ ਗਿਆ ਹੈ। ਇਹੀ ਕਾਰਨ ਹੈ ਕਿ 8 ਮਾਰਚ ਨੂੰ ਸਰਵਉੱਚ ਨੇਤਾ ਬਣਨ ਤੋਂ ਬਾਅਦ ਅਜੇ ਤੱਕ ਉਨ੍ਹਾਂ ਦੀ ਕੋਈ ਵੀ ਫੋਟੋ ਜਾਂ ਵੀਡੀਓ ਜਨਤਕ ਨਹੀਂ ਕੀਤੀ ਗਈ ਹੈ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਦੀਆਂ ਲੱਤਾਂ 'ਤੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਕੁਝ ਖੁਫੀਆ ਰਿਪੋਰਟਾਂ 'ਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਇਕ ਲੱਤ ਵੀ ਹਮਲੇ 'ਚ ਕੱਟੀ ਗਈ ਹੈ।
ਇਹ ਵੀ ਪੜ੍ਹੋ- 'ਪਾਗਲਪਨ' ਵੀ ਬਣ ਸਕਦੈ ਹਥਿਆਰ ! ਜਾਣੋ ਆਖ਼ਿਰ ਕੀ ਹੈ ਟਰੰਪ ਦੀ MadMan ਥਿਊਰੀ
ਭਾਵੇਂ ਉਹ ਸਰੀਰਕ ਤੌਰ 'ਤੇ ਜ਼ਖਮੀ ਹਨ, ਪਰ ਸੂਤਰਾਂ ਦਾ ਕਹਿਣਾ ਹੈ ਕਿ ਉਹ ਮਾਨਸਿਕ ਤੌਰ 'ਤੇ ਪੂਰੀ ਤਰ੍ਹਾਂ ਸੁਚੇਤ ਹਨ। ਉਹ ਆਡੀਓ ਕਾਨਫਰੰਸਿੰਗ ਰਾਹੀਂ ਉੱਚ-ਪੱਧਰੀ ਮੀਟਿੰਗਾਂ ਵਿੱਚ ਹਿੱਸਾ ਲੈ ਰਹੇ ਹਨ ਅਤੇ ਇਸਲਾਮਾਬਾਦ ਵਿੱਚ ਅਮਰੀਕਾ ਨਾਲ ਹੋ ਰਹੀ ਗੱਲਬਾਤ ਦੇ ਅਹਿਮ ਫੈਸਲੇ ਲੈ ਰਹੇ ਹਨ।
ਇਰਾਨੀ ਮੀਡੀਆ ਨੇ ਉਨ੍ਹਾਂ ਨੂੰ 'ਜਾਂਬਾਜ਼' ਕਹਿ ਕੇ ਸੰਬੋਧਨ ਕੀਤਾ ਜਾ ਰਿਹਾ ਹੈ, ਜੋ ਕਿ ਜੰਗ ਵਿੱਚ ਗੰਭੀਰ ਜ਼ਖਮੀ ਹੋਣ ਵਾਲੇ ਵਿਅਕਤੀ ਲਈ ਵਰਤਿਆ ਜਾਂਦਾ ਹੈ। ਹਾਲਾਂਕਿ, ਇਰਾਨ ਸਰਕਾਰ ਨੇ ਅਜੇ ਤੱਕ ਅਧਿਕਾਰਤ ਤੌਰ 'ਤੇ ਉਨ੍ਹਾਂ ਦੇ ਜ਼ਖਮਾਂ ਦੀ ਪੁਸ਼ਟੀ ਨਹੀਂ ਕੀਤੀ ਹੈ।
ਇਹ ਖ਼ੁਲਾਸਾ ਉਸ ਸਮੇਂ ਹੋਇਆ ਹੈ ਜਦੋਂ ਅੱਜ ਇਸਲਾਮਾਬਾਦ ਵਿੱਚ ਅਮਰੀਕਾ ਅਤੇ ਇਰਾਨ ਦੇ ਵਫ਼ਦ ਸ਼ਾਂਤੀ ਲਈ ਇਕੱਠੇ ਹੋਏ ਹਨ। ਮੋਜਤਬਾ ਖਾਮੇਨੇਈ ਦੀ ਸਿਹਤ ਅਤੇ ਉਨ੍ਹਾਂ ਦੀ ਲੀਡਰਸ਼ਿਪ 'ਤੇ ਉੱਠ ਰਹੇ ਸਵਾਲ ਇਸ ਗੱਲਬਾਤ ਦੇ ਭਵਿੱਖ ਨੂੰ ਪ੍ਰਭਾਵਿਤ ਕਰ ਸਕਦੇ ਹਨ।
ਇਹ ਵੀ ਪੜ੍ਹੋ- ਸਕੂਲ 'ਤੇ ਹਮਲੇ ਦੌਰਾਨ ਮਾਰੇ ਗਏ ਵਿਦਿਆਰਥੀਆਂ ਦੇ Bag ਤੇ ਕੱਪੜੇ ਲੈ ਪਾਕਿ ਪਹੁੰਚਿਆ ਇਰਾਨੀ ਵਫ਼ਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
