ਨਿਊਜਰਸੀ ''ਚ ਪੁਲਸ ''ਤੇ ਗੋਲੀਬਾਰੀ, ਜਵਾਬੀ ਫਾਇਰਿੰਗ ਦੌਰਾਨ ਇੱਕ ਵਿਅਕਤੀ ਦੀ ਮੌਤ

Tuesday, Oct 22, 2024 - 02:32 PM (IST)

ਨਿਊਜਰਸੀ ''ਚ ਪੁਲਸ ''ਤੇ ਗੋਲੀਬਾਰੀ, ਜਵਾਬੀ ਫਾਇਰਿੰਗ ਦੌਰਾਨ ਇੱਕ ਵਿਅਕਤੀ ਦੀ ਮੌਤ

ਨਿਊਜਰਸੀ (ਰਾਜ ਗੋਗਨਾ)-  ਨਿਊਜਰਸੀ 'ਚ ਪੁਲਸ 'ਤੇ ਗੋਲੀਬਾਰੀ ਦੀ ਘਟਨਾ 'ਚ ਇਕ ਵਿਅਕਤੀ ਦੀ ਮੌਤ ਹੋ ਗਈ।ਬੀਤੇ ਦਿਨ ਦੁਪਹਿਰ ਦੇ ਕਰੀਬ ਸਾਢੇ ਤਿੰਨ ਵਜੇ ਵਾਪਰੀ ਇਸ ਘਟਨਾ 'ਚ ਇਕ ਘਰ 'ਚ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਪੁਲਸ ਦੱਖਣੀ ਨਿਊ ਜਰਸੀ ਵਿਚ ਮੌਕੇ 'ਤੇ ਪਹੁੰਚੀ। ਉੱਥੇ ਪੁਲਿਸ 'ਤੇ ਗੋਲੀਬਾਰੀ ਕੀਤੀ ਗਈ। ਨਿਊਜਰਸੀ ਦੀ ਬਰਲਿੰਗਟਨ ਕਾਉਂਟੀ ਦੇ ਅਧਿਕਾਰੀਆਂ ਮੁਤਾਬਕ ਇਹ ਘਟਨਾ ਪੇਂਬਰਟਨ ਟਾਊਨਸ਼ਿਪ ਦੇ ਵੁੱਡਲੈਂਡ ਐਵੇਨਿਊ ਵਿੱਖੇ ਵਾਪਰੀ। ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਜਦੋਂ ਪੁਲਸ 'ਤੇ ਗੋਲੀਬਾਰੀ ਕੀਤੀ ਗਈ ਤਾਂ ਗੋਲੀਬਾਰੀ ਕਰਨ ਵਾਲਾ ਵਿਅਕਤੀ ਘਰ ਦੇ ਅੰਦਰ ਸੀ ਜਾਂ ਬਾਹਰ, ਪਰ ਘਟਨਾ ਦੀ ਇੱਕ ਵੀਡੀਓ ਅਨੁਸਾਰ ਪੁਲਸ ਗੋਲੀਬਾਰੀ ਦੀ ਆਵਾਜ਼ ਸੁਣ ਕੇ ਤੁਰੰਤ ਹਰਕਤ ਵਿੱਚ ਆ ਗਈ।

ਪੜ੍ਹੋ ਇਹ ਅਹਿਮ ਖ਼ਬਰ-....ਤਾਂ ਅਮਰੀਕਾ ਹੋ ਜਾਵੇਗਾ ਦੀਵਾਲੀਆ : Musk

7:30 ਵਜੇ ਸ਼ਾਮ ਨੂੰ ਇਸ ਖੇਤਰ ਨੂੰ ਸਾਫ਼ ਕਰ ਦਿੱਤਾ ਗਿਆ ਸੀ ਅਤੇ ਸਥਾਨਕ ਪੁਲਸ ਨੇ ਐਤਵਾਰ ਨੂੰ ਇਸਦਾ ਜਵਾਬ ਦਿੰਦੇ ਹੋਏ ਕਿਹਾ ਕਿ ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਹਾਲਾਂਕਿ ਪੁਲਸ ਵੱਲੋਂ ਮ੍ਰਿਤਕ ਦੀ ਪਹਿਚਾਣ ਅਤੇ ਉਸਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ। ਪੁਲਸ 'ਤੇ ਗੋਲੀਬਾਰੀ ਦੇ ਪਿੱਛੇ ਦੇ ਕਾਰਨਾਂ ਬਾਰੇ ਅਜੇ ਕੋਈ ਖਾਸ ਜਾਣਕਾਰੀ ਨਹੀਂ ਮਿਲ ਸਕੀ।ਇਸ ਘਟਨਾ 'ਚ ਮਰਨ ਵਾਲੇ ਵਿਅਕਤੀ ਕੋਲੋਂ ਪੁਲਸ ਨੂੰ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ ਅਤੇ ਪੁਲਸ ਨੇ ਇਸ ਮਾਮਲੇ ਦੀ ਜਾਂਚ ਜਾਰੀ ਹੋਣ ਕਰਕੇ ਹੋਰ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਟਾਰਨੀ ਜਨਰਲ ਦੇ ਨਿਊਜਰਸੀ ਦਫ਼ਤਰ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੁਝ ਬੱਚੇ ਗਲੀ ਵਿੱਚ ਖੇਡ ਰਹੇ ਸਨ ਜਦੋਂ ਪੁਲਸ ਵੱਲੋਂ ਗੋਲੀ ਚਲਾ ਦਿੱਤੀ ਗਈ ਤਾਂ ਪੂਰੇ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ।ਪੁਲਸ ਨੇ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਉਣ ਲਈ ਇਲਾਕੇ ਦੀਆਂ ਸਾਰੀਆਂ ਸੜਕਾਂ ਨੂੰ ਵੀ ਬੰਦ ਕਰ ਦਿੱਤਾ। ਹਾਲਾਂਕਿ ਸ਼ਾਮ 7:30 ਵਜੇ ਤੋਂ ਬਾਅਦ ਇਲਾਕੇ ਵਿੱਚ ਆਵਾਜਾਈ ਬਹਾਲ ਹੋ ਗਈ। ਨਿਊਜਰਸੀ ਦੇ ਅਟਾਰਨੀ ਜਨਰਲ ਦਫਤਰ ਨੇ ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮ੍ਰਿਤਕ ਇਕ ਬਾਲਗ ਪੁਰਸ਼ ਸੀ, ਜਿਸ ਦੇ ਨੇੜੇ ਪੁਲਸ ਨੂੰ ਇਕ ਰਿਵਾਲਵਰ ਵੀ ਬਰਾਮਦ ਹੋਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News