ਸਰਕਾਰੀ ਅਧਿਕਾਰੀਆਂ ਲਈ ਨਵੇਂ ਹੁਕਮ ਜਾਰੀ, ਲੱਗੀਆਂ ਕਈ ਪਾਬੰਦੀਆਂ
Sunday, Jun 29, 2025 - 10:25 AM (IST)

ਬੀਜਿੰਗ: ਸਰਕਾਰੀ ਅਧਿਕਾਰੀਆਂ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਚੀਨ ਨੇ ਦੇਸ਼ ਦੇ ਸਰਕਾਰੀ ਅਧਿਕਾਰੀਆਂ ਦੇ ਬਾਹਰ ਖਾਣਾ ਖਾਣ, ਲਗਜ਼ਰੀ ਕਾਰਾਂ ਵਿੱਚ ਘੁੰਮਣ ਅਤੇ ਮਹਿੰਗੇ ਹੋਟਲਾਂ ਵਿੱਚ ਰਹਿਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਸ਼ੀ ਜਿਨਪਿੰਗ ਦੀ ਖਰਚ ਘੱਟ ਕਰਨ ਦੀ ਮੁਹਿੰਮ ਦੇ ਮੱਦੇਨਜ਼ਰ ਜਾਰੀ ਕੀਤਾ ਗਿਆ ਹੈ। ਇਸਦਾ ਉਦੇਸ਼ ਸਰਕਾਰੀ ਅਧਿਕਾਰੀਆਂ ਦੇ ਖਰਚਿਆਂ ਨੂੰ ਘਟਾਉਣਾ ਹੈ। ਇਸ ਤੋਂ ਇਲਾਵਾ ਚੀਨ ਵਿੱਚ ਕੁਝ ਸਿਵਲ ਸੇਵਕਾਂ ਦੀ ਦਾਅਵਤ ਦੌਰਾਨ ਜ਼ਿਆਦਾ ਸ਼ਰਾਬ ਪੀਣ ਕਾਰਨ ਮੌਤ ਹੋ ਗਈ ਹੈ। ਅਜਿਹੀ ਸਥਿਤੀ ਵਿੱਚ ਜਾਰੀ ਕੀਤੇ ਗਏ ਹੁਕਮ ਵਿੱਚ ਕਿਹਾ ਗਿਆ ਹੈ ਕਿ ਬੀਜਿੰਗ ਦੇ ਸਾਰੇ ਸਰਕਾਰੀ ਅਧਿਕਾਰੀ ਤਿੰਨ ਤੋਂ ਵੱਧ ਦੇ ਸਮੂਹ ਵਿੱਚ ਬਾਹਰ ਖਾਣੀ ਨਹੀਂ ਖਾ ਸਕਦੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਆਪਣੇ ਐਸ਼ੋ ਆਰਾਮ ਲਈ ਸਰਕਾਰੀ ਪੈਸੇ ਦੀ ਘੱਟ ਤੋਂ ਘੱਟ ਵਰਤੋਂ ਕਰਨੀ ਹੋਵੇਗੀ।
ਜਿਨਪਿੰਗ ਨੇ ਜਾਰੀ ਕੀਤਾ ਨਵਾਂ ਹੁਕਮ
ਮਈ ਦੇ ਸ਼ੁਰੂ ਵਿੱਚ ਕਮਿਊਨਿਸਟ ਪਾਰਟੀ ਦੇ ਮੈਂਬਰਾਂ ਅਤੇ ਜਨਤਕ ਖੇਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਘੱਟ ਖਰਚ ਕਰਨ ਸਬੰਧੀ ਕਾਨੂੰਨ ਲਾਗੂ ਕੀਤਾ ਗਿਆ ਸੀ। ਇਸ ਵਿਚ ਮਹਿੰਗੇ ਹੋਟਲਾਂ ਵਿੱਚ ਰੁਕਣਾ, ਆਲੀਸ਼ਾਨ ਕਾਰ ਫਿਟਿੰਗ, ਮਹਿੰਗੇ ਤੋਹਫ਼ੇ ਲੈਣਾ ਅਤੇ ਦਫਤਰੀ ਮੀਟਿੰਗਾਂ ਵਿੱਚ ਸਜਾਵਟੀ ਪੌਦਿਆਂ ਦੀ ਵਰਤੋਂ 'ਤੇ ਪਾਬੰਦੀ ਲਗਾਈ ਗਈ। ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਇਹ ਨਵਾਂ ਜਾਰੀ ਕੀਤਾ ਗਿਆ ਹੁਕਮ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਭ੍ਰਿਸ਼ਟਾਚਾਰ ਵਿਰੋਧੀ ਅਤੇ ਪਾਰਟੀ ਅਨੁਸ਼ਾਸਨ ਨਾਲ ਲੰਬੇ ਸਮੇਂ ਤੋਂ ਜੁੜੇ ਹੋਣ ਦਾ ਸੰਕੇਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਰਾਣੇ ਹੁਕਮ ਓਨੇ ਪ੍ਰਭਾਵਸ਼ਾਲੀ ਨਹੀਂ ਸਨ ਜਿੰਨੇ ਜਿਨਪਿੰਗ ਨੇ ਉਮੀਦ ਕੀਤੀ ਸੀ। ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਇੱਕ ਨਵਾਂ ਹੁਕਮ ਜਾਰੀ ਕਰਨਾ ਪਿਆ।
ਪੜ੍ਹੋ ਇਹ ਅਹਿਮ ਖ਼ਬਰ-Green card ਅਤੇ Visa ਤੁਰੰਤ ਹੋਣਗੇ ਕੈਂਸਲ ਜੇਕਰ....ਪ੍ਰਵਾਸੀਆਂ ਲਈ ਚੇਤਾਵਨੀ ਜਾਰੀ
ਅਪ੍ਰੈਲ ਤੋਂ ਚੀਨ ਵਿੱਚ ਤਿੰਨ ਸਰਕਾਰੀ ਅਧਿਕਾਰੀਆਂ ਦੀ ਮੌਤ ਹੋ ਗਈ। ਸਾਰੀਆਂ ਮੌਤਾਂ ਦਾਅਵਤਾਂ ਵਿੱਚ ਜ਼ਿਆਦਾ ਸ਼ਰਾਬ ਪੀਣ ਨਾਲ ਸਬੰਧਤ ਹਨ। ਹੁਨਾਨ, ਅਨਹੂਈ ਅਤੇ ਹੇਨਾਨ ਪ੍ਰਾਂਤਾਂ ਵਿੱਚ ਹੋਈਆਂ ਮੌਤਾਂ ਦੇ ਸਬੰਧ ਵਿੱਚ ਦਰਜਨਾਂ ਅਧਿਕਾਰੀਆਂ ਨੂੰ ਸਜ਼ਾ ਦਿੱਤੀ ਗਈ ਹੈ। ਇਨ੍ਹਾਂ ਅਧਿਕਾਰੀਆਂ ਨੇ ਦਾਅਵਤਾਂ ਬਾਰੇ ਜਾਣਕਾਰੀ ਲੁਕਾਈ ਸੀ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਨਿੱਜੀ ਤੌਰ 'ਤੇ ਮੁਆਵਜ਼ਾ ਦੇਣ ਦੀ ਵੀ ਕੋਸ਼ਿਸ਼ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।