ਪਾਕਿਸਤਾਨ ਦੀ ਆਰਥਿਕਤਾ ਨੂੰ ਠੀਕ ਕਰਨਾ ਨਵੀਂ ਸਰਕਾਰ ਦੀ ਪਹਿਲੀ ਤਰਜੀਹ : ਨਵਾਜ਼ ਸ਼ਰੀਫ

Thursday, Feb 29, 2024 - 03:12 PM (IST)

ਪਾਕਿਸਤਾਨ ਦੀ ਆਰਥਿਕਤਾ ਨੂੰ ਠੀਕ ਕਰਨਾ ਨਵੀਂ ਸਰਕਾਰ ਦੀ ਪਹਿਲੀ ਤਰਜੀਹ : ਨਵਾਜ਼ ਸ਼ਰੀਫ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਅਗਵਾਈ ਵਾਲੀ ਆਗਾਮੀ ਸਰਕਾਰ ਦੀ ਤਰਜੀਹ ਮਾੜੀ ਆਰਥਿਕਤਾ ਨੂੰ ਠੀਕ ਕਰਨ ਦੀ ਹੋਵੇਗੀ, ਕਿਉਂਕਿ ਨਕਦੀ ਸੰਕਟ ਦੀ ਮਾਰ ਝੱਲ ਰਹੇ ਦੇਸ਼ ਦੀਆਂ ਸਾਰੀਆਂ ਸਮੱਸਿਆਵਾਂ ਆਰਥਿਕਤਾ ਨਾਲ ਜੁੜੀਆਂ ਹੋਈਆਂ ਹਨ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਮੁਖੀ ਸ਼ਰੀਫ 8 ਫਰਵਰੀ ਨੂੰ ਹੋਈਆਂ ਚੋਣਾਂ ਤੋਂ ਬਾਅਦ ਪਹਿਲੀ ਵਾਰ ਸੰਸਦ ਭਵਨ ਪਹੁੰਚੇ। ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ, “ਸਰਕਾਰ ਆਰਥਿਕਤਾ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰੇਗੀ, ਜਿਸ ਨਾਲ ਸਭ ਕੁਝ ਠੀਕ ਹੋ ਜਾਵੇਗਾ।” 

ਇਹ ਵੀ ਪੜ੍ਹੋ: ਡਾਕਟਰਾਂ ਦੀ ਟੀਮ ਨੇ ਢਾਈ ਘੰਟੇ ਤੱਕ ਚੈਕਅੱਪ ਕਰਨ ਤੋਂ ਬਾਅਦ ਕਿਹਾ- ਜੋਅ ਬਾਈਡੇਨ ਰਾਸ਼ਟਰਪਤੀ ਵਜੋਂ ਬਿਲਕੁੱਲ ਫਿੱਟ

ਇਕ ਹੈਰਾਨੀਜਨਕ ਫ਼ੈਸਲੇ ਵਿਚ ਸ਼ਰੀਫ ਨੇ ਆਪਣੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ ਨੂੰ ਗਠਜੋੜ ਸਰਕਾਰ ਦੇ ਪ੍ਰਧਾਨ ਮੰਤਰੀ ਵਜੋਂ ਨਾਮਜ਼ਦ ਕੀਤਾ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਨੈਸ਼ਨਲ ਅਸੈਂਬਲੀ, ਸੈਨੇਟ ਅਤੇ ਪ੍ਰਧਾਨ ਮੰਤਰੀ ਸਾਰੇ ਆਪਣਾ ਸੰਵਿਧਾਨਕ ਕਾਰਜਕਾਲ ਪੂਰਾ ਕਰਨ। ਪਾਕਿਸਤਾਨ ਵਿੱਚ ਹਮੇਸ਼ਾ ਹੀ ਸਰਕਾਰ ਦੇ ਤਖਤਾਪਲਟ ਦੀ ਸੰਭਾਵਨਾ ਬਣੀ ਰਹਿੰਦੀ ਹੈ। ਅੱਜ ਤੱਕ ਦੇਸ਼ ਦੇ ਕਿਸੇ ਵੀ ਪ੍ਰਧਾਨ ਮੰਤਰੀ ਨੇ ਆਪਣਾ 5 ਸਾਲ ਦਾ ਕਾਰਜਕਾਲ ਪੂਰਾ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ: ਬੰਦੂਕ ਦੀ ਨੋਕ 'ਤੇ ਸਟੋਰ ਨੂੰ ਲੁੱਟਣ ਦੇ ਦੋਸ਼ 'ਚ ਗੁਜਰਾਤੀ ਮੂਲ ਦਾ ਆਸ਼ਿਕ ਪਟੇਲ ਗ੍ਰਿਫ਼ਤਾਰ

ਸ਼ਰੀਫ 3 ਵਾਰ ਪ੍ਰਧਾਨ ਮੰਤਰੀ ਬਣੇ ਪਰ ਤਿੰਨੋਂ ਵਾਰ ਉਨ੍ਹਾਂ ਨੂੰ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਹਟਾ ਦਿੱਤਾ ਗਿਆ। ਪੀ.ਐੱਮ.ਐੱਲ.-ਐੱਨ. ਸੰਸਦੀ ਦਲ ਦੀ ਬੈਠਕ ਲਈ ਨੈਸ਼ਨਲ ਅਸੈਂਬਲੀ ਪਹੁੰਚਣ 'ਤੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਸ਼ਾਹਬਾਜ਼ ਸ਼ਰੀਫ ਅਤੇ ਪਾਰਟੀ ਦੇ ਹੋਰ ਮੈਂਬਰਾਂ ਨੇ ਨਵਾਜ਼ ਸ਼ਰੀਫ ਦਾ ਸਵਾਗਤ ਕੀਤਾ। ਜੀਓ ਨਿਊਜ਼ ਦੀ ਖ਼ਬਰ ਮੁਤਾਬਕ ਪਾਰਟੀ ਸੁਪਰੀਮੋ ਨਵਾਜ਼ ਸ਼ਰੀਫ ਦੀ ਪ੍ਰਧਾਨਗੀ 'ਚ ਵੀਰਵਾਰ ਯਾਨੀ ਅੱਜ ਤੋਂ ਸ਼ੁਰੂ ਹੋ ਰਹੇ ਨੈਸ਼ਨਲ ਅਸੈਂਬਲੀ ਦੇ ਸ਼ੁਰੂਆਤੀ ਸੈਸ਼ਨ 'ਚ ਪਾਰਟੀ ਦੀ ਰਣਨੀਤੀ 'ਤੇ ਵਿਚਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ: UK ਸਰਕਾਰ ਨੇ ਦਿੱਤੀ ਚੇਤਾਵਨੀ- ਭਾਰਤ ’ਚ ਅੱਤਵਾਦੀ ਹਮਲੇ ਦਾ ਖ਼ਤਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News