ਜਾਪਾਨ : 21 ਅਕਤੂਬਰ ਨੂੰ ਹੋਵੇਗੀ ਨਵੇਂ ਪ੍ਰਧਾਨ ਮੰਤਰੀ ਦੀ ਚੋਣ
Friday, Oct 17, 2025 - 11:08 AM (IST)

ਟੋਕੀਓ- ਜਾਪਾਨ 'ਚ ਸੱਤਾਧਾਰੀ ਅਤੇ ਵਿਰੋਧੀ ਦਲਾਂ ਨੇ ਸ਼ੁੱਕਰਵਾਰ ਨੂੰ ਸ਼੍ਰੀ ਸ਼ਿਗੇਰੂ ਇਸ਼ਿਬਾ ਦੀ ਜਗ੍ਹਾ ਇਕ ਨਵੇਂ ਪ੍ਰਧਾਨ ਮੰਤਰੀ ਦੀ ਚੋਣ 21 ਅਕਤੂਬਰ ਨੂੰ ਕਰਵਾਉਣ 'ਤੇ ਸਹਿਮਤੀ ਜ਼ਾਹਰ ਕੀਤੀ। ਜਾਪਾਨ ਦੇ ਇਕ ਅਖ਼ਬਾਰ ਦੀ ਰਿਪੋਰਟ ਅਨੁਸਾਰ ਇਹ ਜਾਣਕਾਰੀ ਦਿੱਤੀ ਗਈ ਹੈ।
ਰਿਪੋਰਟ ਅਨੁਸਾਰ, ਸੱਤਾਧਾਰੀ ਲਿਬਰਲ ਡੈਮੋਕ੍ਰੇਟਿਕ ਪਾਰਟੀ ਅਤੇ ਮੁੱਖ ਵਿਰੋਧੀ ਦਲ ਕਾਨਸਟੀਟਿਊਸ਼ਨਲ ਡੈਮੋਕ੍ਰੇਟਿਕ ਪਾਰਟੀ ਆਫ਼ ਜਾਪਾਨ ਨੇ 21 ਅਕਤੂਬਰ ਨੂੰ ਮੌਜੂਦਾ ਸਮੇਂ ਪ੍ਰਧਾਨ ਮੰਤਰੀ ਇਸ਼ਿਬਾ ਦੇ ਉੱਤਰਾਧਿਕਾਰੀ ਦੀ ਚੋਣ ਲਈ ਸੰਸਦੀ ਵੋਟਿੰਗ ਕਰਵਾਉਣ 'ਤੇ ਸਹਿਮਤੀ ਜ਼ਾਹਰ ਕੀਤੀ ਹੈ। ਇਸੇ ਦਿਨ ਸੰਸਦ ਦਾ ਸੈਸ਼ਨ ਵੀ ਬੁਲਾਇਆ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8