ਚੀਨ ''ਚ ਫੈਲ ਗਿਆ ਨਵਾਂ ਵਾਇਰਸ, ਕੋਰੋਨਾ ਤੋਂ ਵੀ ਵੱਧ ਖ਼ਤਰਨਾਕ

Friday, Jan 03, 2025 - 04:08 PM (IST)

ਚੀਨ ''ਚ ਫੈਲ ਗਿਆ ਨਵਾਂ ਵਾਇਰਸ,  ਕੋਰੋਨਾ ਤੋਂ ਵੀ ਵੱਧ ਖ਼ਤਰਨਾਕ

ਬੀਜਿੰਗ- ਚੀਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੋਵਿਡ -19 ਮਹਾਮਾਰੀ ਦੇ ਪੰਜ ਸਾਲ ਬਾਅਦ, ਇੱਕ ਨਵੇਂ ਵਾਇਰਸ, ਹਿਊਮਨ ਮੇਟਾਪਨੀਓਮੋਵਾਇਰਸ (ਐਚ.ਐਮ.ਪੀ.ਵੀ) ਦੇ ਖਤਰੇ ਨੇ ਚੀਨ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਚੀਨ ਤੋਂ ਅਜਿਹੇ ਵੀਡੀਓ ਸਾਹਮਣੇ ਆ ਰਹੇ ਹਨ, ਜਿਨ੍ਹਾਂ 'ਚ ਹਸਪਤਾਲ ਮਰੀਜ਼ਾਂ ਨਾਲ ਭਰੇ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ਪੋਸਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਾਇਰਸ ਦੇ ਫੈਲਣ ਕਾਰਨ ਹਸਪਤਾਲਾਂ ਅਤੇ ਕਬਰਸਤਾਨਾਂ ਵਿੱਚ ਥਾਂ ਦੀ ਘਾਟ ਹੈ। HMPV ਦੇ ਨਾਲ ਇਨਫਲੂਐਂਜ਼ਾ ਏ ਅਤੇ ਮਾਈਕੋਪਲਾਜ਼ਮਾ ਨਿਮੋਨੀਆ ਅਤੇ ਕੋਵਿਡ-19 ਵੀ ਸਰਗਰਮ ਹਨ। ਇਸ ਵਾਇਰਸ ਨਾਲ ਸਭ ਤੋਂ ਵੱਧ ਬੱਚੇ ਪ੍ਰਭਾਵਿਤ ਹੋ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News