ਨਵੇਂ ਸਾਲ ਦੀ ਆਮਦ ''ਚ ਇਟਲੀ ਦੀਆਂ ਸੰਗਤਾਂ ਵੱਡੀ ਗਿਣਤੀ ''ਚ ਗੁਰੂਘਰ ਹੋਈਆਂ ਨਤਮਸਤਕ

Monday, Jan 03, 2022 - 04:29 PM (IST)

ਨਵੇਂ ਸਾਲ ਦੀ ਆਮਦ ''ਚ ਇਟਲੀ ਦੀਆਂ ਸੰਗਤਾਂ ਵੱਡੀ ਗਿਣਤੀ ''ਚ ਗੁਰੂਘਰ ਹੋਈਆਂ ਨਤਮਸਤਕ

ਮਿਲਾਨ/ਇਟਲੀ (ਸਾਬੀ ਚੀਨੀਆ)- ਨਵੇਂ ਸਾਲ ਨੂੰ ਜੀ ਆਇਆਂ ਆਖਣ ਲਈ ਪੂਰੀ ਦੁਨੀਆ ਵਿਚ ਵੱਖੋ-ਵੱਖ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਸੇ ਤਰ੍ਹਾਂ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਸਾਲ 2021 ਨੂੰ ਅਲਵਿਦਾ ਕਹਿਣ ਅਤੇ 2022 ਨੂੰ ਜੀ ਆਇਆਂ ਆਖਣ ਲਈ ਕੀਰਤਨ ਦਰਬਾਰ ਆਯੋਜਿਤ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।

PunjabKesari

ਇਸ ਮੌਕੇ 31 ਦਸੰਬਰ ਸ਼ਾਮ ਅਤੇ 1 ਜਨਵਰੀ ਦਿਨ ਨੂੰ ਗੁਰਦੁਆਰਾ ਸਾਹਿਬ ਵਿਖੇ ਭਾਈ ਚੰਚਲ ਸਿੰਘ ਅਤੇ ਭਾਈ ਜਸ਼ਨਪ੍ਰੀਤ ਸਿੰਘ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ ਐਤਵਾਰ ਨੂੰ ਬੜੀ ਹੀ ਸ਼ਰਧਾ ਨਾਲ ਪਾਏ ਗਏ। ਭਾਈ ਚੰਚਲ ਸਿੰਘ ਅਤੇ ਭਾਈ ਅਨਿੰਦਰ ਸਿੰਘ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਨਵੇਂ ਸਾਲ ਨੂੰ ਜੀ ਆਇਆਂ ਆਖਣ ਲਈ ਅਤਿਸ਼ਬਾਜੀ ਵੀ ਕੀਤੀ ਗਈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ।
 


author

cherry

Content Editor

Related News