ਆਸਟ੍ਰੇਲੀਆ, ਫਰਾਂਸ ਤੇ ਜਰਮਨੀ ''ਚ ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਜਾਣੋ ਕੀ ਹੈ ਕਾਰਨ?
Sunday, Dec 21, 2025 - 04:26 AM (IST)
ਇੰਟਰਨੈਸ਼ਨਲ ਡੈਸਕ - ਅੰਤਰਰਾਸ਼ਟਰੀ ਪੱਧਰ ’ਤੇ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਤਾਜ਼ਾ ਜਾਣਕਾਰੀ ਮੁਤਾਬਕ ਆਸਟ੍ਰੇਲੀਆ, ਫਰਾਂਸ ਅਤੇ ਜਰਮਨੀ ਨੇ ਨਵੇਂ ਸਾਲ ਦੇ ਮੌਕੇ ’ਤੇ ਹੋਣ ਵਾਲੇ ਵੱਡੇ ਜਨਤਕ ਸਮਾਰੋਹ ਰੱਦ ਕਰਨ ਦਾ ਫੈਸਲਾ ਕੀਤਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਫੈਸਲੇ ਸੁਰੱਖਿਆ ਖ਼ਤਰਿਆਂ ਅਤੇ ਸੰਭਾਵਿਤ ਹਮਲਿਆਂ ਦੇ ਡਰ ਕਾਰਨ ਲਏ ਗਏ ਹਨ।
ਫਰਾਂਸ ਬਾਰੇ ਇਹ ਵੀ ਕਿਹਾ ਗਿਆ ਹੈ ਕਿ ਸਰਕਾਰ ਹੁਣ ਆਪਣੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ, ਜਿਸ ਕਾਰਨ ਨਵੇਂ ਸਾਲ ਵਰਗੇ ਵੱਡੇ ਸਮਾਗਮਾਂ ਨੂੰ ਰੱਦ ਕਰਨਾ ਪਿਆ। ਇਨ੍ਹਾਂ ਬਿਆਨਾਂ ਨੇ ਯੂਰਪ ਸਮੇਤ ਦੁਨੀਆ ਭਰ ਵਿੱਚ ਚਰਚਾ ਛੇੜ ਦਿੱਤੀ ਹੈ।
ਕਈ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਲਗਾਤਾਰ ਸੁਰੱਖਿਆ ਚੁਣੌਤੀਆਂ ਅਤੇ ਅੱਤਵਾਦੀ ਖ਼ਤਰਿਆਂ ਕਾਰਨ ਯੂਰਪੀ ਦੇਸ਼ ਸਖ਼ਤ ਫੈਸਲੇ ਲੈਣ ਲਈ ਮਜਬੂਰ ਹੋ ਰਹੇ ਹਨ। ਕੁਝ ਲੋਕਾਂ ਨੇ ਤਾਂ ਇਹ ਤੱਕ ਕਹਿ ਦਿੱਤਾ ਹੈ ਕਿ ਅਜਿਹੇ ਹਾਲਾਤਾਂ ਵਿੱਚ ਸੁੰਦਰ ਸਭਿਆਚਾਰਾਂ ਅਤੇ ਦੇਸ਼ਾਂ ਦਾ ਭਵਿੱਖ ਖ਼ਤਰੇ ਵਿੱਚ ਪੈ ਰਿਹਾ ਹੈ।
ਹਾਲਾਂਕਿ ਸਰਕਾਰੀ ਪੱਧਰ ’ਤੇ ਹਜੇ ਤੱਕ ਸਾਰੇ ਦੇਸ਼ਾਂ ਵੱਲੋਂ ਵਿਸਥਾਰਤ ਕਾਰਨ ਜਾਰੀ ਨਹੀਂ ਕੀਤੇ ਗਏ, ਪਰ ਨਿਊ ਈਅਰ ਸਮਾਰੋਹਾਂ ਦੇ ਰੱਦ ਹੋਣ ਨਾਲ ਵਿਸ਼ਵ ਪੱਧਰ ’ਤੇ ਸੁਰੱਖਿਆ ਅਤੇ ਅੱਤਵਾਦ ਨੂੰ ਲੈ ਕੇ ਨਵੀਂ ਬਹਿਸ ਛੇੜ ਦਿੱਤੀ ਹੈ।
