ਇਟਲੀ ਦੀਆਂ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ 'ਚ ਨਵੇਂ ਸਾਲ ਦਾ ਸਵਾਗਤ

Tuesday, Jan 03, 2023 - 05:48 PM (IST)

ਇਟਲੀ ਦੀਆਂ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ 'ਚ ਨਵੇਂ ਸਾਲ ਦਾ ਸਵਾਗਤ

ਰੋਮ/ਇਟਲੀ (ਕੈਂਥ): ਇਟਲੀ ਦੇ ਸਮੂਹ ਗੁਰਦੁਆਰਾ ਸਾਹਿਬ ਅਤੇ ਹਿੰਦੂ ਮੰਦਿਰਾਂ ਵਿੱਚ ਭਾਰਤੀ ਸਿੱਖ ਤੇ ਹਿੰਦੂ ਭਾਈਚਾਰੇ ਵੱਲੋਂ ਸਾਲ 2023 ਨੂੰ ਜੀ ਆਇਆਂ ਕਹਿਣ ਲਈ ਪ੍ਰਮਾਤਮਾ ਦੀ ਹਜ਼ੂਰੀ ਵਿੱਚ ਹਾਜ਼ਰੀ ਭਰੀ ਗਈ ਤੇ ਅਰਦਾਸ-ਬੇਨਤੀ ਕੀਤੀ ਗਈ ਕਿ ਇਹ ਨਵਾਂ ਸਾਲ ਸਭ ਲਈ ਤੰਦਰੁਸਤੀ ਤੇ ਖੁਸ਼ੀਆਂ ਭਰਿਆ ਹੋਵੇ।ਲਾਸੀਓ ਸੂਬੇ ਦੇ ਜਿਲ੍ਹਾ ਲਾਤੀਨਾ ਅਧੀਨ ਪੈਂਦੇ ਸ੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ ਤੇ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ ਵਿਖੇ ਸੰਗਤਾਂ ਵੱਲੋਂ ਸਾਲ 2022 ਨੂੰ ਅਲਵਿਦਾ ਕਹਿਣ ਅਤੇ ਨਵੇਂ ਸਾਲ 2023 ਦੀ ਆਮਦ ਦਾ ਸਵਾਗਤ ਕਰਨ ਲਈ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿੱਚ ਦੇਰ ਰਾਤ ਤੱਕ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।

PunjabKesari

ਸ੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ ਵਿਖੇ ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ ਸਾਹਿਬਾਨ ਵੱਲੋਂ ਸਤਿਗੁਰਾਂ ਦੀ ਅੰਮ੍ਰਿਤਬਾਣੀ ਦੇ ਜਾਪ ਕੀਤੇ ਗਈ। ਉਪੰਰਤ ਆਪਣੀਆਂ ਧਾਰਮਿਕ ਰਚਨਾਵਾਂ ਦੁਆਰਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ ਗਿਆ।ਨਵੇਂ ਸਾਲ ਦੀ ਆਮਦ ਮੌਕੇ ਇਸ ਵਿਸ਼ੇਸ਼ ਸਮਾਗਮ ਵਿੱਚ ਪਹੁੰਚੀ ਸੰਗਤ ਨੇ ਸਤਿਗੁਰੂ ਦੇ ਜੈਕਾਰਿਆਂ ਦੀ ਗੂੰਜ ਵਿੱਚ ਸਾਲ 2023 ਦਾ ਨਿੱਘਾ ਸਵਾਗਤ ਕੀਤਾ। ਇਸ ਸਮਾਗਮ ਮੌਕੇ ਵੱਖ-ਵੱਖ ਜੱਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਸਤਿਗੁਰੂ ਦੀ ਬਾਣੀ ਨਾਲ ਜੋੜਿਆ ਅਤੇ ਗੁਰਬਾਣੀ ਤੋਂ ਸੇਧ ਲੈਕੇ ਨਵੇਂ ਸਾਲ 2023 ਨੂੰ ਅਤਿ ਸੁਖਦਾਇਕ ਬਣਾਉਣ ਲਈ ਸਤਿਗੁਰਾਂ ਦੇ ਦਿੱਤੇ ਉਪਦੇਸ਼ 'ਤੇ ਅਮਲ ਕਰਨ 'ਤੇ ਜ਼ੋਰ ਦਿੱਤਾ।ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਰਾਮ ਆਸਰਾ ਨੇ ਸੰਗਤਾਂ ਨੂੰ ਨਵੇਂ ਸਾਲ ਦੀ ਆਮਦ ਦੀ ਵਧਾਈ ਦਿੰਦਿਆਂ ਗੁਰੂ ਦੀ ਬਾਣੀ ਨਾਲ ਜੁੜੇ ਰਹਿਣ ਲਈ ਪ੍ਰੇਰਿਆ।

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਨੌਕਰੀ ਕਰ ਰਹੇ ਭਾਰਤੀਆਂ 'ਤੇ ਵਧੇ ਹਮਲੇ, ਚਿੰਤਾ 'ਚ ਮਾਪੇ

ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦੇ ਵਿਖੇ ਜਿੱਥੇ ਕੀਰਤਨੀ ਤੇ ਕਵੀਸ਼ਰ ਜੱਥਿਆਂ ਨੇ ਗੁਰੂ ਜਸ ਸੰਗਤਾਂ ਨੂੰ ਸਰਵਣ ਕਰਵਾਇਆ, ਉੱਥੇ ਨੰਨੇ-ਮੁੰਨੇ ਬੱਚਿਆਂ ਵੀ ਆਪਣੀ ਸੁਰੀਲੀ ਆਵਾਜ਼ ਰਾਹੀ ਸੰਗਤਾਂ ਵਿੱਚ ਗੁਰੂ ਮਹਿਮਾ ਨਾਲ ਨਵਾਂ ਜੋਸ਼ ਭਰਿਆ।ਨਵੇਂ ਸਾਲ ਦੀ ਆਮਦ ਦੇ ਮੌਕੇ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦੇ ਦੇ ਹੈੱਡ ਗ੍ਰੰਥੀ ਭਾਈ ਅੰਗਰੇਜ਼ ਸਿੰਘ ਨੇ ਪਹੁੰਚੀ ਸੰਗਤ ਨੂੰ ਨਵੇਂ ਸਾਲ 2023 ਦੀ ਆਮਦ 'ਤੇ ਵਿਸ਼ੇਸ਼ ਵਧਾਈ ਦਿੰਦਿਆਂ ਕਿਹਾ ਕਿ ਸਮੁੱਚੀਆਂ ਸੰਗਤਾਂ ਨੂੰ ਨਵੇਂ ਸਾਲ ਦੇ ਆਪਣੇ ਸਾਰੇ ਕਾਰਜ ਗੁਰੂ ਜੀ ਦੀ ਬਾਣੀ ਤੋਂ ਸੇਧ ਲੈ ਕਰਨੇ ਚਾਹੀਦੇ ਹਨ।ਉਹਨਾਂ ਸੰਗਤਾਂ ਦਾ ਨਵੇਂ ਸਾਲ ਦੀ ਆਮਦ ਮੌਕੇ ਅੱਤ ਦੀ ਠੰਡ ਵਿੱਚ ਗੁਰਦੁਆਰਾ ਸਾਹਿਬ ਹਾਜ਼ਰੀ ਭਰਨ ਲਈ ਵਿਸ਼ੇਸ਼ ਧੰਨਵਾਦ ਵੀ ਕੀਤਾ।ਇਹਨਾਂ ਸਮਾਗਮਾਂ ਵਿੱਚ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।


author

Vandana

Content Editor

Related News