ਅਮਰੀਕਾ ’ਚ ਇਕ ਵਿਅਕਤੀ ਨੇ 4 ਲੋਕਾਂ ’ਤੇ ਚੜ੍ਹਾਈ ਗੱਡੀ, 1 ਦੀ ਮੌਤ 3 ਜ਼ਖਮੀ

Sunday, Dec 03, 2017 - 06:48 PM (IST)

ਨਿਊਯਾਰਕ (ਏ.ਪੀ.)- ਪੁਲਸ ਵਲੋਂ ਇਕ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ, ਜਿਸ ਨੇ ਚਾਰ ਲੋਕਾਂ ’ਤੇ ਗੱਡੀ ਚੜ੍ਹਾ ਦਿੱਤੀ ਹੈ, ਇਸ ਹਾਦਸੇ ਵਿਚ 1 ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂ ਕਿ 3 ਗੰਭੀਰ ਜ਼ਖਮੀ ਹਨ। ਨਿਊਯਾਰਕ ਪੁਲਸ ਨੇ ਦੱਸਿਆ ਕਿ ਡਰਾਈਵਰ ਨੇ ਇਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਹੈ, ਇਸ ਮਾਮਲੇ ਨੂੰ ਅਜੇ ਅੱਤਵਾਦੀ ਹਮਲੇ ਨਾਲ ਨਹੀਂ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਹਮਲਾ ਐਤਵਾਰ ਨੂੰ ਸਵੇਰੇ 4.45 ਵਜੇ ਹੋਇਆ ਹੈ। ਜ਼ਖਮੀ ਵਿਅਕਤੀਆਂ ਨੂੰ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਹਮਲੇ ਦੇ ਸ਼ਿਕਾਰ ਹੋਏ ਲੋਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ। ਕੁਝ ਲੋਕਾਂ ਦਾ ਕਹਿਣਾ ਹੈ ਕਿ ਕਿਸੇ ਵਿਵਾਦ ਨੂੰ ਲੈ ਕੇ ਹਮਲਾਵਰ ਨੇ ਇਨ੍ਹਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ।


Related News