ਨਿਊਯਾਰਕ : ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ 31 ਜੁਲਾਈ ਤੋਂ 2 ਅਗਸਤ ਤੱਕ ਮਨਾਇਆ ਜਾਵੇਗਾ
Tuesday, Jul 28, 2020 - 10:45 AM (IST)
ਨਿਊਯਾਰਕ, (ਰਾਜ ਗੋਗਨਾ)- ਸ਼ਹੀਦੋਂ ਕੀ ਚਿਤਾਓਂ ਪਰ ਲਗੇਗੇ ਹਰ ਬਰਸ ਮੇਲੇ , ਵਤਨ ਪਰ ਮਿਟਨੇ ਵਾਲੋ ਕਾ ਯਹੀ ਬਾਕੀ ਨਿਸ਼ਾ ਹੋਗਾ, ਹਿੰਦੋਸਤਾਨ ਦੀ ਆਜ਼ਾਦੀ ਲਈ ਫਾਸੀਆਂ ਦੇ ਰੱਸੇ ਚੁੰਮ ਕੇ ਅਤੇ ਹੱਸ ਕੇ ਆਪਣੇ ਗਲ ਵਿਚ ਪਾ ਕੇ ਲਾੜੀ ਮੌਤ ਨੂੰ ਵਿਆਹੁਣ ਵਾਲੇ ਅਣਖੀ ਅਜ਼ਾਦੀ ਦੇ ਪਰਵਾਨੇ ਮਹਾਨ ਸ਼ਹੀਦ ਸ. ਊਧਮ ਸਿੰਘ ਜੀ ਸੁਨਾਮ ਦਾ ਸ਼ਹੀਦੀ ਦਿਹਾੜਾ ਮਿਤੀ 31 ਜੁਲਾਈ ਤੇ 2 ਅਗਸਤ ਦਿਨ ਐਤਵਾਰ ਨੂੰ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ , ਨਿਊਯਾਰਕ ਦੇ ਸਿੱਖ ਕਲਚਰਲ ਗੁਰਦੁਆਰਾ ਵਿਚ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ।
ਇਹ ਸ਼ਹੀਦੀ ਦਿਹਾੜਾ ਸ਼ਹੀਦ ਊਧਮ ਸਿੰਘ ਜੀ ਸਭਾ ਆਫ ਨਿਊਯਾਰਕ ਵੱਲੋਂ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਦੀ ਪ੍ਰਬੰਧਕ ਕਮੇਟੀ, ਅਤੇ ਸਮੂਹ ਸਭਾ ਸੁਸਾਇਟੀਆਂ ਅਤੇ ਸੰਗਤਾ ਦੇ ਸਾਂਝੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਜਿਸਦੇ ਸੰਬੰਧ ਵਿਚ 31 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 9:30 ਵੱਜੇ ਸਵੇਰੇ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਐਤਵਾਰ 2 ਅਗਸਤ ਵਾਲੇ ਦਿਨ ਸਵੇਰੇ 9:30 ਤੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ । ਉਪਰੰਤ ਦਿਨ ਭਰ ਦੇ ਦੀਵਾਨ ਸ਼ਹੀਦ ਊਧਮ ਸਿੰਘ ਜੀ ਦੀ ਯਾਦ ਵਿਚ ਹੋਣਗੇ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ।