ਨਿਊਜ਼ੀਲੈਂਡ ਵਿਚ 98 ਫੀਸਦੀ ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ, ਦੋ ਨਵੇਂ ਮਾਮਲੇ ਦਰਜ

06/29/2020 3:27:08 PM

ਵਲਿੰਗਟਨ- ਨਿਊਜ਼ੀਲੈਂਡ ਵਿਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਦੋ ਨਵੇਂ ਮਾਮਲੇ ਆਉਣ ਦੇ ਬਾਅਦ ਇੱਥੇ ਕੋਰੋਨਾ ਪੀੜਤਾਂ ਦੀ ਗਿਣਤੀ 1,178 ਹੋ ਗਈ ਪਰ ਰਾਹਤ ਦੀ ਸਭ ਤੋਂ ਵੱਡੀ ਗੱਲ ਇਹ ਹੈ ਕਿ ਦੇਸ਼ ਵਿਚ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ ਦਰ 98.13 ਫੀਸਦੀ ਹੋ ਗਈ ਹੈ।


ਸਿਹਤ ਮੰਤਰਾਲੇ ਮੁਤਾਬਕ ਦੋਵੇਂ ਪੀੜਤ ਵਿਦੇਸ਼ ਤੋਂ ਵਾਪਸ ਆਏ ਸਨ। ਦੋਹਾਂ ਨੂੰ ਆਕਲੈਂਡ ਵਿਚ ਇਕਾਂਤਵਾਸ ਕੀਤਾ ਗਿਆ ਹੈ। ਮੈਡੀਕਲ ਅਧਿਕਾਰੀਆਂ ਦੀ ਨਿਗਰਾਨੀ ਵਿਚ ਉਨ੍ਹਾਂ ਨੂੰ ਰੱਖਿਆ ਗਿਆ ਹੈ। ਨਿਊਜ਼ੀਲੈਂਡ ਵਿਚ ਪੁਸ਼ਟ ਮਾਮਲਿਆਂ ਦੀ ਗਿਣਤੀ ਹੁਣ 1,178 ਹੋ ਗਈ ਹੈ ਜਦਕਿ ਦੇਸ਼ ਭਰ ਵਿਚ ਹੁਣ ਤੱਕ 22 ਲੋਕਾਂ ਦੀ ਹੀ ਮੌਤ ਹੋਈ ਹੈ। ਦੇਸ਼ ਵਿਚ ਹੁਣ ਤਕ 1,156 ਲੋਕ ਰੋਗਮੁਕਤ ਹੋ ਕੇ ਸਿਹਤਯਾਬ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਵਿਚ ਕੋਰੋਨਾ ਨੂੰ ਬਹੁਤ ਵਧੀਆ ਢੰਗ ਨਾਲ ਕੰਟਰੋਲ ਕੀਤਾ ਗਿਆ ਹੈ, ਜਿਸ ਦੀ ਸਿਫਤ ਪੂਰੀ ਦੁਨੀਆ ਵਿਚ ਹੋ ਰਹੀ ਹੈ। 
 


Lalita Mam

Content Editor

Related News