ਨਿਊਜ਼ੀਲੈਂਡ ''ਚ ਕੋਰੋਨਾ ਦਾ ਨਵਾਂ ਕੇਸ, ਭਾਰਤ ਨਾਲ ਸਬੰਧਤ ਹੋਣ ਦੀ ਪੁਸ਼ਟੀ
Monday, Jun 14, 2021 - 04:38 PM (IST)

ਵੈਲਿੰਗਟਨ (ਭਾਸ਼ਾ): ਨਿਊਜ਼ੀਲੈਂਡ ਵਿਚ ਸੋਮਵਾਰ ਨੂੰ ਪ੍ਰਬੰਧਿਤ ਆਈਸੋਲੇਸ਼ਨ ਵਿਚ ਕੋਵਿਡ-19 ਦਾ ਇਕ ਨਵਾਂ ਕੇਸ ਸਾਹਮਣੇ ਆਇਆ ਜਦਕਿ ਸੋਮਵਾਰ ਨੂੰ ਕਮਿਊਨਿਟੀ ਵਿਚ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ।ਸਿਹਤ ਮੰਤਰਾਲੇ ਦੇ ਅਨੁਸਾਰ ਨਵਾਂ ਆਯਤਿਤ ਕੀਤਾ ਕੇਸ ਭਾਰਤ ਤੋਂ ਆਇਆ ਹੈ ਅਤੇ ਆਕਲੈਂਡ ਵਿਚ ਪ੍ਰਬੰਧਿਤ ਆਈਸੋਲੇਸ਼ਨ ਅਤੇ ਇਕਾਂਤਵਾਸ ਸੁਵਿਧਾ ਵਿਚ ਰਹਿ ਰਿਹਾ ਹੈ।
ਪੜ੍ਹੋ ਇਹ ਅਹਿਮ ਖਬਰ- ਵਿਦਿਆਰਥੀਆਂ ਲਈ ਵੱਡੀ ਖ਼ਬਰ, ਅਮਰੀਕਾ ਨੇ ਖ਼ਤਮ ਕੀਤੀ 'ਟੀਕਾ ਸਰਟੀਫਿਕੇਟ' ਦੀ ਸ਼ਰਤ
ਮੰਤਰਾਲੇ ਦੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਸਰਹੱਦ ‘ਤੇ ਪਾਏ ਗਏ ਮਾਮਲਿਆਂ ਦੀ ਸੱਤ ਦਿਨਾਂ ਦੀ ਰੋਲਿੰਗ ਔਸਤਨ ਤਿੰਨ ਹੈ। ਪਹਿਲਾਂ ਦੱਸਿਆ ਗਿਆ ਸੀ ਕਿ ਇਕ ਮਾਮਲਾ ਹੁਣ ਠੀਕ ਹੋ ਗਿਆ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਨਿਊਜ਼ੀਲੈਂਡ ਵਿਚ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ 27 ਹੈ ਅਤੇ ਪੁਸ਼ਟੀ ਕੀਤੇ ਕੇਸਾਂ ਦੀ ਕੁੱਲ ਗਿਣਤੀ 2,353 ਹੈ।