ਨਿਊਜ਼ੀਲੈਂਡ ''ਚ ਕੋਰੋਨਾ ਦੇ ਤਿੰਨ ਨਵੇਂ ਮਾਮਲੇ
Sunday, Nov 15, 2020 - 04:59 PM (IST)
ਵੈਲਿੰਗਟਨ (ਵਾਰਤਾ): ਨਿਊਜ਼ੀਲੈਂਡ ਵਿਚ ਗਲੋਬਲ ਮਹਾਮਾਰੀ ਕੋਰੋਨਾਵਾਇਰਸ ਦੇ ਤਿੰਨ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਹਨਾਂ ਤਿੰਨੇ ਪੀੜਤਾਂ ਨੂੰ ਇਕਾਂਤਵਾਸ ਵਿਚ ਰੱਖਿਆ ਗਿਆ ਹੈ। ਦੇਸ਼ ਦੇ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ ਕਿਹਾ ਕਿ ਆਸਟ੍ਰੇਲੀਆ, ਰੋਮਾਨੀਆ ਅਤੇ ਬ੍ਰਿਟੇਨ ਤੋਂ ਆਏ ਤਿੰਨ ਲੋਕ ਕੋਰੋਨਾ ਪੀੜਤ ਪਾਏ ਗਏ ਹਨ।
ਪੜ੍ਹੋ ਇਹ ਅਹਿਮ ਖਬਰ- ਆਸੀਆਨ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਸਰਹੱਦੀ ਪਾਬੰਦੀਆਂ 'ਚ ਦੇਣ ਢਿੱਲ : ਸਿੰਗਾਪੁਰ
ਉਹਨਾਂ ਨੇ ਦੱਸਿਆ ਕਿ ਨਿਊਜ਼ੀਲੈਂਡ ਵਿਚ ਇਹਨਾਂ ਨਵੇਂ ਮਾਮਲਿਆਂ ਦੀ ਪੁਸ਼ਟੀ ਦੇ ਬਾਅਦ ਐਕਟਿਵ ਮਾਮਲਿਆਂ ਦੀ ਗਿਣਤੀ ਵੱਧ ਕੇ 55 ਹੋ ਗਈ ਹੈ ਜਦਕਿ ਹੁਣ ਤੱਕ 1643 ਲੋਕ ਕੋਰੋਨਾ ਦੀ ਚਪੇਟ ਵਿਚ ਆਏ ਹਨ। ਨਿਊਜ਼ੀਲੈਂਡ ਵਿਚ ਹੁਣ ਤੱਕ 1,169,062 ਲੋਕਾਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ। ਮੰਤਰਾਲੇ ਨੇ ਲੋਕਾਂ ਨੂੰ ਸਰਦੀ-ਜ਼ੁਕਾਮ ਜਿਹੇ ਲੱਛਣ ਨਜ਼ਰ ਆਉਣ 'ਤੇ ਘਰ ਵਿਚ ਹੀ ਰਹਿਣ ਅਤੇ ਕੋਰੋਨਾ ਦੀ ਜਾਂਚ ਕਰਾਉਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਵਿਸ਼ਵ ਵਿਚ ਇਕੋਇਕ ਦੇਸ਼ ਹੈ ਜਿੱਥੇ ਕੋਰੋਨਾ ਨੂੰ ਲੈਕੇ ਕੋਈ ਪਾਬੰਦੀ ਨਹੀਂ।