ਨਿਊਜ਼ੀਲੈਂਡ ''ਚ ਕੋਰੋਨਾ ਇਨਫੈਕਸ਼ਨ ਦਾ ਇਕ ਹੋਰ ਨਵਾਂ ਮਾਮਲਾ

05/17/2020 5:58:03 PM

ਵੈਲਿੰਗਟਨ (ਵਾਰਤਾ): ਨਿਊਜ਼ੀਲੈਂਡ ਵਿਚ ਐਤਵਾਰ ਨੂੰ ਕੋਰੋਨਾਵਾਇਰਸ ਨਾਲ ਇਨਫੈਕਸ਼ਨ ਦਾ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ। ਇਸ ਮਾਮਲੇ ਦੇ ਨਾਲ ਇੱਥੇ ਹੁਣ ਤੱਕ ਕੁੱਲ ਇਨਫੈਕਟਿਡਾਂ ਦੀ ਗਿਣਤੀ 1499 ਹੋ ਗਈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਨਿਊਜ਼ੀਲੈਂਡ ਵਿਚ ਸ਼ਨੀਵਾਰ ਨੂੰ ਕੋਰੋਨਾਵਾਇਰਸ ਇਨਫੈਕਟਿਡ 5 ਲੋਕ ਠੀਕ ਹੋ ਗਏ ਅਤੇ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

ਪੜ੍ਹੋ ਇਹ ਅਹਿਮ ਖਬਰ- ਯੂਕੇ- ਐੱਨ.ਐੱਚ.ਐੱਸ. ਵਰਕਰ ਦੀ ਹੱਤਿਆ ਸੰਬੰਧੀ 3 ਦੋਸ਼ੀ ਕਰਾਰ 

ਇਹਨਾਂ ਨੂੰ ਮਿਲਾ ਕੇ ਠੀਕ ਹੋਣ ਵਾਲਿਆਂ ਦੀ ਗਿਣਤੀ 1433 ਹੋ ਗਈ ਜੋ ਕੁੱਲ ਪੁਸ਼ਟੀ ਇਨਫੈਕਟਿਡ ਮਾਮਲਿਆਂ ਦਾ 96 ਫੀਸਦੀ ਹੈ। ਫਿਲਹਾਲ ਨਿਊਜ਼ੀਲੈਂਡ ਦੇ ਹਸਪਤਾਲ ਵਿਚ 2 ਪੀੜਤਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਆਈ.ਸੀ.ਯੂ. ਵਿਚ ਕੋਈ ਮਰੀਜ਼ ਨਹੀਂ ਹੈ। ਨਿਊਜ਼ੀਲੈਂਡ ਵਿਚ ਕੋਰੋਨਾਵਾਇਰਸ ਨਾਲ ਹੁਣ ਤੱਕ 21 ਲੋਕਾਂ ਦੀ ਮੌਤ ਹੋਈ ਹੈ।ਇੱਥੇ ਦੱਸ ਦਈਏ ਕਿ ਵਰਲਡ ਓ ਮੀਟਰ ਦੇ ਅੰਕੜਿਆਂ ਦੇ ਮੁਤਾਬਕ ਦੁਨੀਆ ਭਰ ਵਿਚ ਪੀੜਤਾਂ ਦੀ ਗਿਣਤੀ 47 ਲੱਖ ਤੋਂ ਵਧੇਰੇ ਹੋ ਚੁੱਕੀ ਹੈ ਅਤੇ 313,273 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੁਨੀਆ ਭਰ ਵਿਚ 18 ਲੱਖ 13 ਹਜ਼ਾਰ ਤੋਂ ਵਧੇਰੇ ਲੋਕ ਠੀਕ ਹੋ ਚੁੱਕੇ ਹਨ।

Vandana

This news is Content Editor Vandana