ਨਿਊਜ਼ੀਲੈਂਡ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ
Wednesday, Jun 05, 2019 - 05:38 PM (IST)
ਵੈਲਿੰਗਟਨ (ਵਾਰਤਾ)— ਨਿਊਜ਼ੀਲੈਂਡ ਵਿਚ ਆਕਲੈਂਡ ਦੇ ਵ੍ਹੇਨਕਪਾਈ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਪੁਲਸ ਨੇ ਬੁੱਧਵਾਰ ਨੂੰ ਗ੍ਰਿਫਤਾਰ ਕਰ ਲਿਆ। ਇਕ ਅੰਗਰੇਜ਼ੀ ਅਖਬਾਰ ਦੀ ਰਿਪੋਰਟ ਮੁਤਾਬਕ ਦਿਨ ਵਿਚ ਅਣਜਾਣ ਵਿਅਕਤੀ ਵੱਲੋਂ ਆਕਲੈਂਡ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਬਾਅਦ ਪੁਲਸ ਅਤੇ ਐਮਰਜੈਂਸੀ ਸੇਵਾ ਕਰਮੀਆਂ ਨੂੰ ਤੁਰੰਤ ਹਵਾਈ ਅੱਡੇ 'ਤੇ ਭੇਜਿਆ ਗਿਆ।
ਮੀਡੀਆ ਹਵਾਲੇ ਨਾਲ ਪੁਲਸ ਨੇ ਕਿਹਾ,''ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।'' ਇਸ ਦੇ ਇਲਾਵਾ ਹਾਲਤਾਂ ਦੇ ਮੱਦੇਨਜ਼ਰ ਹਵਾਈ ਅੱਡੇ ਵੱਲ ਜਾਣ ਵਾਲੇ ਸਾਰੇ ਰਸਤਿਆਂ ਨੂੰ ਪੁਲਸ ਦੇ ਅਗਲੇ ਆਦੇਸ਼ ਤੱਕ ਬੰਦ ਕਰ ਦਿੱਤਾ ਗਿਆ।