ਨਿਊਜ਼ੀਲੈਂਡ ''ਚ 5-11 ਸਾਲ ਦੇ ਬੱਚਿਆਂ ਨੂੰ ਲੱਗੇਗੀ ਕੋਰੋਨਾ ਵੈਕਸੀਨ ''ਫਾਈਜ਼ਰ'', ਮਿਲੀ ਮਨਜ਼ੂਰੀ
Thursday, Dec 16, 2021 - 10:06 AM (IST)
ਵੈਲਿੰਗਟਨ (ਬਿਊਰੋ): ਓਮੀਕਰੋਨ ਦੀ ਦਹਿਸ਼ਤ ਵਿਚਕਾਰ ਨਿਊਜ਼ੀਲੈਂਡ ਵਿੱਚ 5-11 ਸਾਲ ਦੀ ਉਮਰ ਦੇ ਬੱਚਿਆਂ ਨੂੰ ਹੁਣ ਕੋਰੋਨਾ ਵੈਕਸੀਨ ਫਾਈਜ਼ਰ ਦੀ ਖੁਰਾਕ ਦਿੱਤੀ ਜਾਵੇਗੀ। ਇਸ ਦੇ ਲਈ ਇੱਥੋਂ ਦੇ ਹੈਲਥ ਰੈਗੂਲੇਟਰ ਮੇਡਸੇਫ ਦੁਆਰਾ ਮਨਜ਼ੂਰੀ ਦਿੱਤੀ ਗਈ ਹੈ। ਇਹ ਜਾਣਕਾਰੀ ਸਿਹਤ ਮੰਤਰਾਲੇ ਨੇ ਦਿੱਤੀ ਹੈ। ਬੱਚਿਆਂ ਨੂੰ 21 ਦਿਨਾਂ ਦੇ ਅੰਤਰਾਲ 'ਤੇ ਇਸ ਟੀਕੇ ਦੀਆਂ ਦੋ ਖੁਰਾਕਾਂ ਦਿੱਤੀਆਂ ਜਾਣਗੀਆਂ। ਜੇਕਰ ਕੈਬਨਿਟ ਵੱਲੋਂ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਅਗਲੇ ਸਾਲ ਜਨਵਰੀ 2022 ਦੇ ਅੰਤ ਤੱਕ ਬੱਚਿਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਜਾਵੇਗਾ।
ਆਸਟ੍ਰੇਲੀਆ ਵਿਚ ਵੀ ਬੱਚਿਆਂ ਦੇ ਟੀਕਾਕਰਨ ਦੀ ਮਨਜ਼ੂਰੀ
ਆਸਟ੍ਰੇਲੀਆ ਨੇ ਵੀ ਇਸੇ ਮਹੀਨੇ 5-11 ਸਾਲ ਦੀ ਉਮਰ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਇਜਾਜ਼ਤ ਦਿੱਤੀ ਹੈ। ਆਸਟ੍ਰੇਲੀਆਈ ਡਰੱਗ ਰੈਗੂਲੇਟਰਾਂ ਨੇ ਦੇਸ਼ ਦੇ ਬੱਚਿਆਂ ਲਈ ਫਾਈਜ਼ਰ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਮੱਦੇਨਜ਼ਰ ਆਸਟ੍ਰੇਲੀਆ ਦੇ ਸਿਹਤ ਮੰਤਰੀ ਨੇ ਕਿਹਾ ਹੈ ਕਿ ਇਹ ਪ੍ਰਕਿਰਿਆ 10 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ। ਆਸਟ੍ਰੇਲੀਆ ਦੇ ਸਿਹਤ ਮੰਤਰੀ ਗ੍ਰੇਗ ਹੰਟ ਨੇ ਬੱਚਿਆਂ ਦੇ ਟੀਕੇ ਬਾਰੇ ਕਿਹਾ ਕਿ ਉਨ੍ਹਾਂ ਨੇ ਪੂਰੀ ਸਾਵਧਾਨੀ ਨਾਲ ਇਸ ਦੀ ਜਾਂਚ ਕੀਤੀ ਹੈ ਅਤੇ ਬੱਚਿਆਂ ਲਈ ਫਾਈਜ਼ਰ ਦੀ ਕੋਰੋਨਾ ਵੈਕਸੀਨ ਨੂੰ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਦੱਸਿਆ ਹੈ।
ਪੜ੍ਹੋ ਇਹ ਅਹਿਮ ਖਬਰ -ਜਨਵਰੀ ਦੇ ਅੱਧ ਤੱਕ Omicron ਦੇ ਹਾਵੀ ਹੋਣ ਦੀ ਸੰਭਾਵਨਾ : EU ਅਧਿਕਾਰੀ
ਬ੍ਰਿਟੇਨ ਵਿਚ ਬੂਸਟਰ ਡੋਜ਼ ਦੀ ਸ਼ੁਰੂਆਤ
ਬ੍ਰਿਟੇਨ 'ਚ ਸੋਮਵਾਰ ਤੋਂ 30 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ਦੇਣ ਦਾ ਕੰਮ ਸ਼ੁਰੂ ਹੋ ਗਿਆ ਹੈ। ਬ੍ਰਿਟੇਨ ਦੇ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਇਹ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਨੂੰ ਕੰਟਰੋਲ ਕਰਨ ਲਈ ਚੁੱਕੇ ਗਏ ਕਦਮਾਂ ਵਿੱਚੋਂ ਇੱਕ ਹੈ। ਇੰਗਲੈਂਡ ਦੀ ਨੈਸ਼ਨਲ ਹੈਲਥ ਸਰਵਿਸ (ਐਨਐਚਐਸ) ਨੇ ਕਿਹਾ ਕਿ ਦੇਸ਼ ਵਿੱਚ 30 ਤੋਂ 39 ਸਾਲ ਦੀ ਉਮਰ ਦੇ 7.5 ਮਿਲੀਅਨ ਲੋਕ ਹਨ, ਜਿਨ੍ਹਾਂ ਵਿੱਚੋਂ 3.5 ਮਿਲੀਅਨ ਬੂਸਟਰ ਖੁਰਾਕ ਲਈ ਯੋਗ ਹਨ।
ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।