ਨਿਊਜ਼ੀਲੈਂਡ ''ਚ ਲੱਗੇ ਭੂਚਾਲ ਦੇ ਝਟਕੇ

10/01/2019 2:06:04 PM

ਮਾਸਕੋ— ਨਿਊਜ਼ੀਲੈਂਡ 'ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.3 ਮਾਪੀ ਗਈ ਹੈ। ਯੂਰਪੀਅਨ ਮੈਡੀਟੇਰੇਨੀਅਨ ਸਿਸਮੋਲਾਜੀਕਲ ਸੈਂਟਰ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਵਿਭਾਗ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਸਵੇਰੇ 5:16 ਵਜੇ ਮਹਿਸੂਸ ਕੀਤੇ ਗਏ ਤੇ ਇਸ ਦਾ ਕੇਂਦਰ ਦੱਖਣੀ ਸ਼ਹਿਰ ਗਿਸਬੋਰਨ ਤੋਂ 64 ਕਿਲੋਮੀਟਰ ਦੂਰੀ ਤੇ 20 ਕਿਲੋਮੀਟਰ ਦੀ ਗਹਿਰਾਈ 'ਤੇ ਮੌਜੂਦ ਸੀ। ਫਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਤੇ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ।

Baljit Singh

This news is Content Editor Baljit Singh