ਨਿਊਜ਼ੀਲੈਂਡ ਦੇ ਰਾਉਲ ਟਾਪੂ ''ਚ ਲੱਗੇ ਭੂਚਾਲ ਦੇ ਝਟਕੇ

01/18/2020 10:08:51 AM

ਵੈਲਿੰਗਟਨ— ਨਿਊਜ਼ੀਲੈਂਡ ਦੇ ਰਾਉਲ ਟਾਪੂ 'ਚ ਸ਼ਨੀਵਾਰ ਤੜਕੇ ਮੱਧਮ ਪੱਧਰ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕਾ ਦੇ ਭੂ-ਵਿਗਿਆਨਕ ਸਰਵੇਖਣ ਨੇ ਇਹ ਜਾਣਕਾਰੀ ਦਿੱਤੀ। ਭੂਚਾਲ ਸਥਾਨਕ ਸਮੇਂ ਮੁਤਾਬਕ 2.07 ਵਜੇ ਰਾਉਲ ਟਾਪੂ 'ਚ ਆਇਆ ਅਤੇ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.3 ਮਾਪੀ ਗਈ ਹੈ।

ਉਨ੍ਹਾਂ ਦੱਸਿਆ ਕਿ ਭੂਚਾਲ ਦਾ ਕੇਂਦਰ ਜ਼ਮੀਨ ਦੀ ਸਤ੍ਹਾ ਤੋਂ 10 ਕਿਲੋਮੀਟਰ ਦੀ ਗਹਿਰਾਈ 'ਚ ਸਥਿਤ ਸੀ। ਭੂਚਾਲ ਨਾਲ ਫਿਲਹਾਲ ਕਿਸੇ ਵੀ ਤਰ੍ਹਾਂ ਦੇ ਜਾਨਮਾਲ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।