ਨਿਊਜ਼ੀਲੈਂਡ ''ਚ ਆਇਆ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚਿਤਾਵਨੀ ਜਾਰੀ
Wednesday, Feb 10, 2021 - 10:28 PM (IST)
ਵੈਲਿੰਗਟਨ-ਨਿਊਜ਼ੀਲੈਂਡ ਦੇ ਉੱਤਰੀ ਖੇਤਰ 'ਚ ਬੁੱਧਵਾਰ ਨੂੰ ਡੂੰਘੇ ਸਮੁੰਦਰ 'ਚ ਸ਼ਕਤੀਸ਼ਾਲੀ ਭੂਚਾਲ ਆਇਆ, ਜਿਸ ਕਾਰਣ ਖੇਤਰ ਦੇ ਕੁਝ ਹਿੱਸਿਆਂ 'ਚ ਸੁਨਾਮੀ ਦੀ ਚਿਤਾਵਨੀ ਜਾਰੀ ਕਰਨੀ ਪਈ। ਅਮਰੀਕੀ ਭੂ-ਵਿਗਿਆਨ ਏਜੰਸੀ ਨੇ ਦੱਸਿਆ ਕਿ ਭੂਚਾਲ ਦੀ ਤੀਬਰਤਾ ਰਿਕਰਟ ਪੈਮਾਨੇ 'ਤੇ 7.7 ਮਾਪੀ ਗਈ ਅਤੇ ਇਸ ਦਾ ਕੇਂਦਰ ਲਾਇਲਟੀ ਟਾਪੂ ਦੇ ਦੱਖਣੀ-ਪੂਰਬ 'ਚ 10 ਕਿਲੋਮੀਟਰ ਦੀ ਡੂੰਘਾਈ 'ਚ ਸਥਿਤ ਸੀ।
ਇਹ ਵੀ ਪੜ੍ਹੋ -ਜਾਪਾਨ ਦੀ ਸਮੁੰਦਰੀ ਸਰਹੱਦ 'ਚ ਦਾਖਲ ਹੋਏ ਚੀਨੀ ਜਹਾਜ਼, ਮਿਲਿਆ ਕਰਾਰ ਜਵਾਬ
ਅਮਰੀਕੀ ਸੁਨਾਮੀ ਚਿਤਾਵਨੀ ਕੇਂਦਰ ਨੇ ਵਾਨੂਆਤੂ ਅਤੇ ਫਿਜ਼ੀ ਲਈ 0.3 ਤੋਂ ਇਕ ਮੀਟਰ (1 ਤੋਂ 3.3 ਫੁੱਟ) ਤੱਕ ਦੀ ਸੁਨਾਮੀ ਸੰਬੰਧੀ ਚਿਤਾਵਨੀ ਜਾਰੀ ਕੀਤੀ। ਸੁਨਾਮੀ ਚਿਤਾਵਨੀ ਜਾਰੀ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੱਛਮੀ ਇੰਡੋਨੇਸ਼ੀਆ 'ਚ ਬੁੱਧਵਾਰ ਨੂੰ ਸਮੁੰਦਰ ਦੇ ਅੰਦਰ ਜ਼ਬਰਦਸਤ ਭੂਚਾਲ ਆਇਆ।
ਇਹ ਵੀ ਪੜ੍ਹੋ -ਰੂਸ : ਹਸਪਤਾਲ 'ਚ ਆਕਸੀਜਨ ਦੀ ਕਮੀ ਕਾਰਣ ਤਿੰਨ ਕੋਰੋਨਾ ਮਰੀਜ਼ਾਂ ਦੀ ਮੌਤ
ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਦੱਸਿਆ ਕਿ 10 ਕਿਲੋਮੀਟਰ ਦੀ ਡੂੰਘਾਈ 'ਚ 6.2 ਦੀ ਤੀਬਤਰਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਇਸ ਦਾ ਕੇਂਦਰ ਸੁਮਾਤਰਾ ਟਾਪੂ ਦੇ ਬੇਂਗਕੁਲੂ ਸੂਬੇ ਦੇ ਬੇਂਗਕੁਲੂ ਸ਼ਹਿਰ ਦੇ ਦੱਖਣੀ-ਦੱਖਣਪੱਛਮੀ 'ਚ ਸੀ। ਹਾਲਾਂਕਿ ਇੰਡੋਨੇਸ਼ੀਆ ਦੀ ਮੌਸਮ ਸੰਬੰਧੀ ਏਜੰਸੀ ਨੇ ਹੁਣ ਤੱਕ ਸੁਨਾਮੀ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਅਤੇ ਤੁਰੰਤ ਭੂਚਾਲ ਨਾਲ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।