ਨਿਊਜ਼ੀਲੈਂਡ ਗੋਲੀਬਾਰੀ ''ਚ ਮਾਰੇ ਗਏ 50 ਪੀੜਤਾਂ ਦੀ ਹੋਈ ਪਛਾਣ
Thursday, Mar 21, 2019 - 11:35 AM (IST)

ਵੈਲਿੰਗਟਨ (ਭਾਸ਼ਾ)— ਨਿਊਜ਼ੀਲੈਂਡ ਪੁਲਸ ਨੇ ਵੀਰਵਾਰ ਨੂੰ ਦੱਸਿਆ ਕਿ ਕ੍ਰਾਈਸਟਚਰਚ ਦੀਆਂ ਮਸਿਜਦਾਂ ਵਿਚ ਹੋਏ ਹਮਲੇ ਵਿਚ ਮਾਰੇ ਗਏ ਸਾਰੇ 50 ਲੋਕਾਂ ਦੀ ਪਛਾਣ ਕਰ ਲਈ ਗਈ ਹੈ। ਪੁਲਸ ਕਮਿਸ਼ਨਰ ਮਾਈਕ ਬੁਸ਼ ਨੇ ਦੱਸਿਆ,''ਮੈਂ ਕਹਿ ਸਕਦਾ ਹਾਂ ਕਿ ਕੁਝ ਮਿੰਟ ਪਹਿਲਾਂ ਸਾਰੇ 50 ਪੀੜਤਾਂ ਦੀ ਪਛਾਣ ਦੀ ਪ੍ਰਕਿਰਿਆ ਪੂਰੀ ਕਰ ਲਈ ਗਈ। ਇਸ ਬਾਰੇ ਵਿਚ ਪੀੜਤਾਂ ਦੇ ਨੇੜਲੇ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ।'' ਉਨ੍ਹਾਂ ਨੇ ਦੱਸਿਆ ਕਿ ਇਹ ਪੀੜਤਾਂ ਦੀ ਪਛਾਣ ਦੀ ਪ੍ਰਕਿਰਿਆ ਵਿਚ ਵੱਡੀ ਤਰੱਕੀ ਹੈ। ਗੌਰਤਲਬ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਕ੍ਰਾਈਸਟਚਰਚ ਦੀਆਂ ਦੋ ਮਸਜਿਦਾਂ ਵਿਚ ਕੀਤੀ ਗੋਲੀਬਾਰੀ ਵਿਚ 50 ਲੋਕਾਂ ਦੀ ਮੌਤ ਹੋ ਗਈ ਸੀ।