ਕੋਰੋਨਾ ਵਾਇਰਸ ਕਾਰਨ ਨਿਊਜ਼ੀਲੈਂਡ 'ਚ ਆਮ ਚੋਣਾਂ ਮੁਲਤਵੀ

Monday, Aug 17, 2020 - 09:31 AM (IST)

ਆਕਲੈਂਡ- ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਕਿੰਡਾ ਐਡਰਨ ਨੇ ਦੇਸ਼ ਵਿਚ ਕੋਰੋਨਾ ਵਾਇਰਸ ਫੈਲਣ ਦੇ ਮੱਦੇਨਜ਼ਰ ਆਮ ਚੋਣਾਂ ਸੋਮਵਾਰ ਨੂੰ ਚਾਰ ਹਫ਼ਤਿਆਂ ਭਾਵ 17 ਅਕਤੂਬਰ ਲਈ ਮੁਲਤਵੀ ਕਰ ਦਿੱਤੀਆਂ ਹਨ। ਨਿਊਜ਼ੀਲੈਂਡ ਵਿਚ ਆਮ ਚੋਣਾਂ 19 ਸਤੰਬਰ ਨੂੰ ਹੋਣੀਆਂ ਸਨ। ਉਨ੍ਹਾਂ ਕਿਹਾ, "ਮੈਂ ਚੋਣਾਂ ਨੂੰ 19 ਸਤੰਬਰ ਦੀ ਥਾਂ 17 ਅਕਤੂਬਰ ਤੱਕ ਕਰਵਾਉਣ ਦਾ ਫੈਸਲਾ ਕੀਤਾ ਹੈ। ਮੈਨੂੰ ਪਿਛਲੇ ਹਫਤੇ ਸਲਾਹ ਦਿੱਤੀ ਗਈ ਸੀ ਕਿ ਇਹ ਤਾਰੀਖ ਸਹੀ ਹੈ ਅਤੇ ਇਸ ਵਿਚ ਜ਼ਿਆਦਾ ਖਤਰਾ ਵੀ ਨਹੀਂ ਹੈ।" 

ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਸਾਰੀਆਂ ਧਿਰਾਂ ਨੂੰ ਚੋਣ ਪ੍ਰਚਾਰ ਲਈ 9 ਹਫ਼ਤਿਆਂ ਦਾ ਸਮਾਂ ਮਿਲ ਗਿਆ ਹੈ ਅਤੇ ਚੋਣ ਕਮਿਸ਼ਨ ਕੋਲ ਵੀ ਲੋੜੀਂਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੀ ਤਰੀਕ ਦਾ ਫ਼ੈਸਲਾ ਲੈਣ ਲਈ ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਨੂੰ ਉਨ੍ਹਾਂ ਦੇ ਵਿਚਾਰ ਦੇਣ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਆਉਣ ਵਾਲੇ ਕੁਝ ਸਮੇਂ ਲਈ ਸਾਡੇ ਨਾਲ ਰਹੇਗਾ। ਉਨ੍ਹਾਂ ਕਿਹਾ ਕਿ ਉਹ ਮੁੜ ਚੋਣ ਦੀ ਤਰੀਕ ਨਹੀਂ ਬਦਲਣਗੇ। 

ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਨਿਊਜ਼ੀਲੈਂਡ ਨੇ 102 ਦਿਨਾਂ ਵਿਚ ਪਹਿਲੀ ਵਾਰ ਕੋਰੋਨਾ ਦੇ 4 ਨਵੇਂ ਮਾਮਲੇ ਦਰਜ ਕੀਤੇ ਜਾਣ ਦੇ ਬਾਅਦ ਅਧਿਕਾਰੀਆਂ ਨੂੰ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਉੱਤੇ ਅਲੱਗ ਇਕਾਂਤਵਾਸ ਲਗਾਉਣ ਲਈ ਕਿਹਾ ਸੀ। ਦੇਸ਼ ਵਿਚ ਕੋਰੋਨਾ ਦੇ ਕੁੱਲ 1,271 ਮਾਮਲੇ ਹਨ ਅਤੇ 22 ਲੋਕਾਂ ਦੀ ਮੌਤ ਹੋ ਚੁੱਕੀ ਹੈ। ਨਿਊਜ਼ੀਲੈਂਡ ਨੇ ਕੋਰੋਨਾ ਸੰਕਟ ਨਾਲ ਬਹੁਤ  ਵਧੀਆ ਢੰਗ ਨਾਲ ਨਜਿੱਠਿਆ ਹੈ ਤੇ ਇਸੇ ਲਈ ਇਸ ਦੀ ਲਗਾਤਾਰ ਸਿਫਤ ਹੋ ਰਹੀ ਹੈ। 
 


Lalita Mam

Content Editor

Related News