ਨਿਊਜ਼ੀਲੈਂਡ 'ਚ ਕੋਰੋਨਾ ਦੇ 4 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ
Thursday, Aug 11, 2022 - 10:31 AM (IST)
ਵੈਲਿੰਗਟਨ (ਵਾਰਤਾ): ਨਿਊਜ਼ੀਲੈਂਡ ਵਿਚ ਕੋਰੋਨਾ ਵਾਇਰਸ ਦੇ 4,818 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਮਹਾਮਾਰੀ ਕਾਰਨ 24 ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆਈ ਰਾਜ ਨੇ ਕੋਵਿਡ ਪ੍ਰਸਾਰ ਨੂੰ ਰੋਕਣ ਲਈ ਸ਼ੁਰੂ ਕੀਤੀ ਇਹ ਮੁਹਿੰਮ
ਸਿਹਤ ਮੰਤਰਾਲੇ ਨੇ ਕਿਹਾ ਕਿ ਨਿਊਜ਼ੀਲੈਂਡ ਵਿੱਚ ਹੁਣ ਤੱਕ ਕੋਵਿਡ-19 ਦੇ 16,62,645 ਮਾਮਲਿਆਂ ਦੀ ਪੁਸ਼ਟੀ ਹੋਚੁੱਕੀ ਹੈ ਅਤੇ ਇਸ ਕਾਰਨ 1,726 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ ਦੇਸ਼ ਦੇ ਵੱਖ-ਵੱਖ ਹਸਪਤਾਲਾਂ 'ਚ 571 ਕੋਰੋਨਾ ਮਰੀਜ਼ ਇਲਾਜ ਅਧੀਨ ਹਨ, ਜਿਨ੍ਹਾਂ 'ਚੋਂ 13 ਲੋਕਾਂ ਨੂੰ ਇੰਟੈਂਸਿਵ ਕੇਅਰ ਯੂਨਿਟ 'ਚ ਰੱਖਿਆ ਗਿਆ ਹੈ।ਦੇਸ਼ ਇਸ ਸਮੇਂ ਆਪਣੇ ਕੋਵਿਡ-19 ਪ੍ਰੋਟੈਕਸ਼ਨ ਫਰੇਮਵਰਕ ਦੀਆਂ ਸੰਤਰੀ ਸੈਟਿੰਗਾਂ ਦੇ ਅਧੀਨ ਹੈ, ਜਿੱਥੇ ਇਕੱਠੇ ਹੋਣ ਦੀ ਕੋਈ ਸੀਮਾ ਨਹੀਂ ਹੈ।