ਨਿਊਜ਼ੀਲੈਂਡ ''ਚ ਕੋਵਿਡ-19 ਦੇ 100 ਨਵੇਂ ਮਾਮਲੇ ਆਏ ਸਾਹਮਣੇ

Saturday, Dec 04, 2021 - 01:23 PM (IST)

ਨਿਊਜ਼ੀਲੈਂਡ ''ਚ ਕੋਵਿਡ-19 ਦੇ 100 ਨਵੇਂ ਮਾਮਲੇ ਆਏ ਸਾਹਮਣੇ

ਵੈਲਿੰਗਟਨ (ਭਾਸ਼ਾ) - ਨਿਊਜ਼ੀਲੈਂਡ ਵਿਚ ਕੋਵਿਡ-19 ਦੇ 100 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲਾ ਨੇ ਸ਼ਨੀਵਾਰ ਨੂੰ ਇਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ। ਮੰਤਰਾਲਾ ਨੇ ਕਿਹਾ ਕਿ ਕੋਵਿਡ-19 ਦੇ 100 ਨਵੇਂ ਕੇਸਾਂ ਵਿਚੋਂ 98 ਨਿਊਜ਼ੀਲੈਂਡ ਵਿਚ ਭਾਈਚਾਰਕ ਮਾਮਲੇ ਹਨ, ਜਦੋਂਕਿ 2 ਮਾਮਲੇ ਬਾਹਰੋਂ ਆਏ ਹਨ, ਜਿਨ੍ਹਾਂ ਦਾ ਬਾਰਡਰ ’ਤੇ ਜਾਂਚ ਦੌਰਾਨ ਪਤਾ ਲੱਗਾ ਹੈ। ਮੰਤਰਾਲਾ ਅਨੁਸਾਰ, ਨਿਊਜ਼ੀਲੈਂਡ ਵਿਚ ਮੌਜੂਦਾ ਡੈਲਟਾ ਵੇਰੀਐਂਟ ਪ੍ਰਕੋਪ ਦੌਰਾਨ ਕੋਵਿਡ-19 ਦੇ ਕੁੱਲ ਕੇਸਾਂ ਦੀ ਗਿਣਤੀ 8,931 ਤੱਕ ਪਹੁੰਚ ਗਈ ਹੈ। ਮੁੱਖ ਤੌਰ 'ਤੇ ਆਕਲੈਂਡ ਅਤੇ ਬਾਹਰੀ ਖੇਤਰਾਂ ਵਿਚੋਂ ਮਾਮਲੇ ਸਾਹਮਣੇ ਆਏ ਹਨ। 

ਨਿਊਜ਼ੀਲੈਂਡ ਦੇ ਹਸਪਤਾਲਾਂ ਵਿਚ 73 ਕੋਵਿਡ-19 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ’ਚੋਂ 7 ਮਰੀਜ਼ਾਂ ਨੂੰ ਇੰਟੈਂਸਿਵ ਕੇਅਰ ਯੂਨਿਟ ’ਚ ਰੱਖਿਆ ਗਿਆ ਹੈ। ਮੰਤਰਾਲਾ ਨੇ ਕਿਹਾ ਕਿ ਨਿਊਜ਼ੀਲੈਂਡ ਨੇ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੋਵਿਡ-19 ਦੇ 12,087 ਪੁਸ਼ਟੀ ਕੀਤੇ ਕੇਸ ਦਰਜ ਕੀਤੇ ਹਨ। ਉਥੇ ਹੀ 87 ਫ਼ੀਸਦੀ ਯੋਗ ਨਿਊਜ਼ੀਲੈਂਡ ਵਾਸੀਆਂ ਨੇ ਕੋਵਿਡ-19 ਦੇ ਵਿਰੁੱਧ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਲਿਆ ਹੈ। 


author

cherry

Content Editor

Related News