ਨਿਊਜ਼ੀਲੈਂਡ ''ਚ ਕੋਵਿਡ-19 ਦੇ 177 ਨਵੇਂ ਮਾਮਲੇ ਆਏ ਸਾਹਮਣੇ

Saturday, Nov 13, 2021 - 11:23 AM (IST)

ਨਿਊਜ਼ੀਲੈਂਡ ''ਚ ਕੋਵਿਡ-19 ਦੇ 177 ਨਵੇਂ ਮਾਮਲੇ ਆਏ ਸਾਹਮਣੇ

ਵੈਲਿੰਗਟਨ/ਨਿਊਜ਼ੀਲੈਂਡ (ਭਾਸ਼ਾ) : ਨਿਊਜ਼ੀਲੈਂਡ ਵਿਚ 177 ਨਵੇਂ ਕੋਵਿਡ-19 ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲਾ ਨੇ ਸ਼ਨੀਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੋਵਿਡ-19 ਦੇ ਕੁੱਲ 8,121 ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਨਵੇਂ ਮਾਮਲਿਆਂ ਵਿਚੋਂ 175 ਕਮਿਊਨਿਟੀ ਮਾਮਲੇ ਅਤੇ 2 ਸਰਹੱਦੀ ਮਾਮਲੇ ਹਨ।

ਨਿਊਜ਼ੀਲੈਂਡ ਕਮਿਊਨਿਟੀ ਵਿਚ ਮੌਜੂਦਾ ਡੈਲਟਾ ਵੇਰੀਐਂਟ ਪ੍ਰਕੋਪ ਦੌਰਾਨ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 5,371 ਤੱਕ ਪਹੁੰਚ ਗਈ ਹੈ। ਜਿਨ੍ਹਾਂ ਵਿਚ ਮੁੱਖ ਤੌਰ 'ਤੇ ਆਕਲੈਂਡ ਅਤੇ ਪੈਰੀਫਿਰਲ ਖੇਤਰ ਸ਼ਾਮਲ ਹਨ, ਜਿੱਥੇ ਕਮਿਊਨਿਟੀ ਮਾਮਲੇ ਸਭ ਤੋਂ ਜ਼ਿਆਦਾ ਸਾਹਮਣੇ ਆ ਰਹੇ ਹਨ। ਨਿਊਜ਼ੀਲੈਂਡ ਦੇ ਹਸਪਤਾਲਾਂ ਵਿਚ 93 ਕੋਵਿਡ-19 ਮਰੀਜ਼ ਸਨ, ਜਿਨ੍ਹਾਂ ਵਿਚੋਂ 9 ਇੰਟੈਂਸਿਵ ਕੇਅਰ ਯੂਨਿਟਾਂ ਜਾਂ ਉੱਚ ਨਿਰਭਰਤਾ ਯੂਨਿਟਾਂ ਵਿਚ ਸਨ। ਮੰਤਰਾਲੇ ਅਨੁਸਾਰ 80 ਪ੍ਰਤੀਸ਼ਤ ਯੋਗ ਨਿਊਜ਼ੀਲੈਂਡ ਵਾਸੀਆਂ ਨੂੰ ਕੋਵਿਡ-19 ਦੇ ਵਿਰੁੱਧ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਜਾ ਚੁੱਕਾ ਹੈ। 


author

cherry

Content Editor

Related News